ਪੰਜਾਬ ਨੂੰ ਪੈਰਾਂ ਸਿਰ ਕਰਨ ਲਈ ਟੈਕਸ ਜ਼ਰੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੋਕਾਂ ‘ਤੇ ਟੈਕਸ ਦਾ ਹੋਰ ਬੋਝ ਪਾਇਆ ਜਾਵੇਗਾ ਤਾਂ ਕਿ ਪੰਜਾਬ ਸਰਕਾਰ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਕੀਤਾ ਗਿਆ। ਇਹ ਮੀਟਿੰਗ ਪੰਜਾਬ ਭਵਨ ਵਿਚ ਹੋਈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਕਾਂਗਰਸ ਦੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ ਦੱਸਿਆ ਕਿ ਇਹ ਟੈਕਸ ਬਹੁਤ ਹੀ ਘੱਟ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬੁਰੀ ਵਿੱਤੀ ਹਾਲਤ ਵਿਚੋਂ ਕੱਢਣ ਅਤੇ ਪੈਰਾਂ ਸਿਰ ਕਰਨ ਲਈ ਟੈਕਸ ਲਗਾਉਣਾ ਜ਼ਰੂਰੀ ਹੈ।
ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੀਟਿੰਗ ਵਿਚ ਸੁਝਾਅ ਰੱਖੇ, ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਗੰਭੀਰਤਾ ਨਾਲ਼ ਲਿਆ। ਵੇਰਕਾ ਨੇ ਦੱਸਿਆ ਕਿ ਪੰਜਾਬ ਮੰਤਰੀ ਮੰਡਲ ਵਿਚ ਵਾਧਾ ਕੈਪਟਨ ਤੇ ਰਾਹੁਲ ਗਾਂਧੀ ਦੀ ਮੀਟਿੰਗ ਤੋਂ ਬਾਅਦ ਹੀ ਹੋਵੇਗਾ। ਜਦਕਿ ਮੀਟਿੰਗ ਤੋਂ ਬਾਅਦ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਲੋਕਾਂ ‘ਤੇ ਟੈਕਸ ਨਹੀਂ ਲੱਗੇਗਾ ਸਗੋਂ ਸਰਕਾਰ ਹੋਰ ਸਾਧਨਾਂ ਤੋਂ ਆਮਦਨ ਵਧਾਵੇਗੀ।
Check Also
ਕਾਂਗਰਸ ਵਲੋਂ ਲੁਧਿਆਣਾ (ਪੱਛਮੀ) ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵਜੋਤ ਸਿੰਘ ਸਿੱਧੂ ਲਿਸਟ ਵਿਚੋਂ ਬਾਹਰ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਵਿਚ ਆਉਂਦੀ …