-4.6 C
Toronto
Wednesday, December 3, 2025
spot_img
Homeਭਾਰਤਬੇਟੀਆਂ ਨੂੰ ਅਜ਼ਾਦੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਆਤਮ ਵਿਸ਼ਵਾਸ ਵਧੇਗਾ :...

ਬੇਟੀਆਂ ਨੂੰ ਅਜ਼ਾਦੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਆਤਮ ਵਿਸ਼ਵਾਸ ਵਧੇਗਾ : ਰਾਸ਼ਟਰਪਤੀ

ਘਰੇਲੂ ਜ਼ਿੰਮੇਵਾਰੀਆਂ ਜੰਜੀਰਾਂ ਨਹੀਂ ਬਣਨੀਆਂ ਚਾਹੀਦੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਹੈ ਕਿ ਪੁਰਸ਼ ਪ੍ਰਧਾਨ ਸਮਾਜ ਵਿੱਚ ਮਹਿਲਾਵਾਂ ਨੂੰ ਜ਼ਿੰਦਗੀ ਭਰ ਹਰੇਕ ਕਦਮ ‘ਤੇ ਰੁਕਾਵਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਸਮਾਜ ਦਾ ਵਿਕਾਸ ਮਹਿਲਾ ਸ਼ਕਤੀ ਬਿਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਮਾਪੇ ਆਪਣੀਆਂ ਧੀਆਂ ਨੂੰ ਖੁੱਲ੍ਹੇ ਵਿੱਚ ਜਿਉਣ ਦਾ ਮੌਕਾ ਦੇ ਕੇ ਉਨ੍ਹਾਂ ਨੂੰ ਵਿਚਾਰਕ ਤੇ ਸਮਾਜਿਕ ਅਜ਼ਾਦੀ ਦੇਣਗੇ ਤਾਂ ਹੀ ਉਨ੍ਹਾਂ ਨੂੰ ਨਵੇਂ-ਨਵੇਂ ਖੇਤਰਾਂ ਵਿੱਚ ਕੰਮ ਕਰਨ ਦਾ ਮੌਕਾ ਮਿਲੇਗਾ। ਮੇਹਰ ਚੰਦ ਮਹਾਜਨ ਡੀਏਵੀ ਕਾਲਜ (ਲੜਕੀਆਂ) ਸੈਕਟਰ-36 ਦੇ ਗੋਲਡਨ ਜੁਬਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਬੇਟੀਆਂ ਨੂੰ ਅਜ਼ਾਦੀ ਮਿਲਣ ਤੋਂ ਬਾਅਦ ਉਨ੍ਹਾਂ ਦਾ ਆਤਮ ਵਿਸ਼ਵਾਸ ਵਧੇਗਾ ਅਤੇ ਉਹ ਬੁਲੰਦੀਆਂ ਛੂਹ ਸਕਣਗੀਆਂ। ઠਉਨ੍ਹਾਂ ਹੁਣੇ ਜਿਹੇ ਫਲਾਇੰਗ ਅਫ਼ਸਰ ਅਵਨੀ ਚਤੁਰਵੇਦੀ ਵੱਲੋਂ ਇਕੱਲਿਆਂ ਹੀ ਲੜਾਕੂ ਜਹਾਜ਼ ਦੀ ਉਡਾਣ ਭਰ ਕੇ ਨਵਾਂ ਇਤਿਹਾਸ ਸਿਰਜਣ ਦੀ ਮਿਸਾਲ ਦਿੱਤੀ। ਉਨ੍ਹਾਂ ਕਿਹਾ ਕਿ ਅਜ਼ਾਦੀ ਮਿਲਣ ਕਾਰਨ ਹੀ ਫੋਗਾਟ ਭੈਣਾਂ, ਪੀ ਵੀ ਸਿੰਧੂ, ਸਾਨੀਆ ਮਿਰਜ਼ਾ, ਸਾਨੀਆ ਨੇਹਵਾਲ ਅਤੇ ਅਰੁਣਾ ਰੈੱਡੀ ਨੇ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰੀਆਂ ਹਨ। ਮਹਿਲਾਵਾਂ ਸਿਰ ਘਰੇਲੂ ਜ਼ਿੰਮੇਵਾਰੀਆਂ ਹੋਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਰਾਹ ਦੀਆਂ ਜ਼ੰਜੀਰਾਂ ਨਹੀਂ ਬਣਨੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਮੁੱਕੇਬਾਜ਼ ਮੈਰੀ ਕੌਮ ਨੇ ਵਿਆਹ ਕਰਨ ਤੋਂ ਬਾਅਦ ਖੇਡਾਂ ਵਿੱਚ ਉੱਚਾਈਆਂ ਛੂਹ ਕੇ ਮਿਸਾਲ ਕਾਇਮ ਕੀਤੀ ਹੈ।

RELATED ARTICLES
POPULAR POSTS