ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ : ਕਾਂਗਰਸ ਤੇ ਆਮ ਆਦਮੀ ਪਾਰਟੀ ਧਾਰਮਿਕ ਸਥਾਨਾਂ ‘ਤੇ ਸਿਆਸੀ ਕਾਨਫਰੰਸਾਂ ਨਾ ਕਰਨ ਦੇ ਫੈਸਲੇ ‘ਤੇ ਦ੍ਰਿੜ੍ਹ ਹੈ। ਹੋਲਾ ਮਹੱਲਾ ਮੌਕੇ ਦੋਵਾਂ ਪਾਰਟੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਵਿਚ ਸਿਆਸੀ ਕਾਨਫਰੰਸ ਨਹੀਂ ਕੀਤੀ ਪਰ ਅਕਾਲੀ ਦਲ ਨੇ ਕਾਨਫਰੰਸ ਕੀਤੀ ਹੈ। ਵੇਖਣ ਵਿੱਚ ਇਹ ਵੀ ਆਇਆ ਕਿ ਜਨਤਾ ਵੀ ਹੁਣ ਲੀਡਰਾਂ ਦੇ ਭਾਸ਼ਣ ਸੁਣਨ ਵਿੱਚ ਕੋਈ ਜ਼ਿਆਦਾ ਰੁਚੀ ਨਹੀਂ ਰੱਖਦੀ। ਹੋਲੇ ਮੁਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ‘ਚ ਕੀਤੀ ਸਿਆਸੀ ਕਾਨਫ਼ਰੰਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨਾਸਤਿਕ ਲੋਕਾਂ ਦੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਕਿਸੇ ਧਾਰਮਿਕ ਸਥਾਨ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ। ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਦੀ ਕੈਬਨਿਟ ਦਾ ਕੋਈ ਮੰਤਰੀ ਕਾਬਲ ਨਹੀਂ ਹੈ, ਕਿਉਂਕਿ ਸਰਕਾਰਾਂ ਸਿੱਕੇ ਉਛਾਲ ਕੇ ਜਾਂ ਸ਼ਾਇਰੋ ਸ਼ਾਇਰੀ ਨਾਲ ਨਹੀਂ ਚੱਲਦੀਆਂ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …