-1.4 C
Toronto
Sunday, December 7, 2025
spot_img
Homeਭਾਰਤਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਚਿਦੰਬਰਮ ਦੇ ਬੇਟੇ ਨੂੰ ਚੇਨਈ ਏਅਰਪੋਰਟ ਤੋਂ...

ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਚਿਦੰਬਰਮ ਦੇ ਬੇਟੇ ਨੂੰ ਚੇਨਈ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ

ਮਨੀ ਲਾਂਡਰਿੰਗ ਦੇ ਮਾਮਲੇ ‘ਚ ਹੋਈ ਕਾਰਤੀ ਦੀ ਗ੍ਰਿਫਤਾਰੀ
ਚੇਨੱਈ/ਬਿਊਰੋ ਨਿਊਜ਼ :ਸੀਬੀਆਈ ਨੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੇ ਬੇਟੇ ਕਾਰਤੀ ਚਿੰਦਬਰਮ ਨੂੰ ਚੇਨਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਜਿਵੇਂ ਹੀ ਕਾਰਤੀ ਚਿਦੰਬਰਮ ਲੰਦਨ ਤੋਂ ਪਰਤੇ ਏਅਰਪੋਰਟ ਤੋਂ ਹੀ ਸੀਬੀਆਈ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਜਾਂਚ ਏਜੰਸੀ ਨੇ ਪੀਟਰ ਤੇ ਇੰਦ੍ਰਾਣੀ ਮੁਖਰਜੀ ਦੀ ਕੰਪਨੀ ਆਈ ਐਨ ਐਕਸ ਮੀਡੀਆ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਰਤੀ ਨੂੰ ਗ੍ਰਿਫਤਾਰ ਕੀਤਾ ਹੈ। ਕਾਰਤੀ ‘ਤੇ ਕੰਮ ਬਦਲੇ ਪੈਸੇ ਲੈਣ ਦਾ ਇਲਜ਼ਾਮ ਹੈ।ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਈਡੀ ਨੇ ਕਾਰਤੀ ਚਿਦੰਬਰਮ ਦੇ ਚਾਰਟਿਡ ਅਕਾਉਂਟੈਂਟ ਐਸ ਭਾਸਕਰ ਰਮਨ ਨੂੰ ਗ੍ਰਿਫਤਾਰ ਕੀਤਾ ਸੀ। ਬਾਅਦ ਵਿੱਚ ਦਿੱਲੀ ਦੀ ਅਦਾਲਤ ਨੇ ਸੀਏ ਨੂੰ ਪੰਜ ਦਿਨਾਂ ਲਈ ਈਡੀ ਦੀ ਕਸਟੱਡੀ ਵਿੱਚ ਭੇਜ ਦਿੱਤਾ ਸੀ। ਕੁਝ ਦਿਨ ਪਹਿਲਾਂ ਈਡੀ ਨੇ ਕਾਰਤੀ ਚਿਦੰਬਰਮ ਦੇ ਦਿੱਲੀ ਤੇ ਚੇਨੱਈ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ।
ਅਦਾਲਤ ਨੇ ਕਾਰਤੀ ਚਿਦੰਬਰਮ ਨੂੰ 5 ਦਿਨ ਲਈ ਸੀਬੀਆਈ ਦੀ ਹਿਰਾਸਤ ‘ਚ ਭੇਜਿਆ
ਨਵੀਂ ਦਿੱਲੀ : ਆਈ ਐਨ ਐਕਸ ਮੀਡੀਆ ਮਾਮਲੇ ਵਿਚ ਗ੍ਰਿਫਤਾਰ ਪੀ. ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਪਟਿਆਲਾ ਹਾਊਸ ਅਦਾਲਤ ਨੇ ਅੱਜ 5 ਦਿਨਾਂ ਲਈ ਸੀਬੀਆਈ ਦੀ ਹਿਰਾਸਤ ਵਿਚ ਭੇਜ ਦਿੱਤਾ ਹੈ। ਕਾਰਤੀ ਦੀ ਗ੍ਰਿਫਤਾਰੀ ਨਾਲ ਸਿਆਸਤ ਵਿਚ ਵੀ ਹੜਕੰਪ ਮਚ ਗਿਆ ਹੈ ਅਤੇ ਭਾਜਪਾ ਵਾਲੇ ਕਾਂਗਰਸੀਆਂ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ। ਸੀਬੀਆਈ ਨੇ ਕਾਰਤੀ ਨੂੰ ਦੁਬਾਰਾ ਅਦਾਲਤ ਵਿਚ ਪੇਸ਼ ਕਰਕੇ 14 ਦਿਨ ਦੇ ਰਿਮਾਂਡ ਦੀ ਅਪੀਲ ਕੀਤੀ ਸੀ। ਸੀਬੀਆਈ ਨੇ ਅਦਾਲਤ ਵਿਚ ਕਿਹਾ ਕਿ ਜੋ ਪਹਿਲਾਂ ਇਕ ਦਿਨ ਦਾ ਰਿਮਾਂਡ ਦਿੱਤਾ ਸੀ, ਉਹ ਡਾਕਟਰੀ ਜਾਂਚ ਕਰਕੇ ਬੇਕਾਰ ਚਲਾ ਗਿਆ। ਜਦਕਿ ਕਾਰਤੀ ਨੇ ਰੂਟੀਨ ਦੇ ਚੈਕਅਪ ਸਮੇਂ ਸਿਹਤ ਸਬੰਧੀ ਕੋਈ ਸ਼ਿਕਾਇਤ ਵੀ ਨਹੀਂ ਕੀਤੀ ਸੀ। ਚੇਤੇ ਰਹੇ ਕਿ ਲੰਘੇ ਕੱਲ੍ਹ ਕਾਰਤੀ ਨੂੰ ਚੇਨਈ ਦੇ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਸੀਬੀਆਈ ਨੂੰ ਕਾਰਤੀ ਦੇ ਕਈ ਕੰਪਨੀਆਂ ਨਾਲ ਸਬੰਧ ਹੋਣ ਦੇ ਸਬੂਤ ਮਿਲੇ ਹਨ। ਕਾਰਤੀ ‘ਤੇ ਕੰਮ ਬਦਲੇ ਪੈਸੇ ਲੈਣ ਦਾ ਵੀ ਇਲਜ਼ਾਮ ਹੈ।

RELATED ARTICLES
POPULAR POSTS