ਅੰਮ੍ਰਿਤਸਰ/ਬਿਊਰੋ ਨਿਊਜ਼
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਫੇਰੀ ਸਮੇਂ ਉਹਨਾਂ ਦੇ ਨਾਲ ਆਈ ਮੀਡੀਆ ਟੀਮ ‘ਚ ਪਹੁੰਚੇ ਵਤਨੋਂ ਪਾਰ ਪੰਜਾਬੀ ਨਿਊਜ਼ ਦੇ ਮੁੱਖ ਸੰਪਾਦਕ ਅਤੇ ਉੱਘੇ ਪੱਤਰਕਾਰ ਕੰਵਲਜੀਤ ਸਿੰਘ ਕੰਵਲ ਨੂੰ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਗੋਲਡ ਪਲੇਟਡ ਤਸਵੀਰ, ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਕੰਵਲ ਜਿੱਥੇ ਪੰਜਾਬ ਰਹਿੰਦਿਆਂ ਅਤੇ ਕੈਨੇਡਾ ਵਿੱਚ ਪਿਛਲੇ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬੀ ਪੱਤਰਕਾਰੀ ਰਾਹੀਂ ਆਪਣੀਆਂ ਸੇਵਾਵਾਂ ਨਿਭਾ ਰਹੇ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਅਤੇ ਫੋਟੋ ਪੱਤਰਕਾਰੀ ਵੱਜੋਂ ਕੰਵਲਜੀਤ ਸਿੰਘ ਕੰਵਲ ਦਾ ਇਕ ਨਿਵੇਕਲਾ ਸਥਾਨ ਹੈ, ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਅੰਮ੍ਰਿਤਸਰ ਫੇਰੀ ਦੌਰਾਨ ਉਹ ਵਿਸ਼ੇਸ਼ ਤੋਂ ਤੇ ਇੱਥੇ ਪੁੱਜਣ ‘ਤੇ ਪੰਜਾਬੀ ਮਾਂ ਬੋਲੀ ਪ੍ਰਤੀ ਨਿਭਾਈਆਂ ਦੇਸ਼ ਅਤੇ ਪਰਦੇਸ ਵਿਚਲੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰ ਕਮੇਟੀ ਵੱਲੋਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕੈਨੇਡੀਅਨ ਪੰਜਾਬੀ ਪੱਤਰਕਾਰ ਕੰਵਲ ਦਾ ਸਨਮਾਨ ਕਰਨ ਸਮੇਂ ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਐਸ ਜੀ ਪੀ ਸੀ, ਜੋਗਿੰਦਰ ਸਿੰਘ ਅਦਲੀਵਾਲ ਸਾਬਕਾ ਸਕੱਤਰ ਐਸਜੀਪੀਸੀ ਅਤੇ ਇੰਦਰਜੀਤ ਸਿੰਘ ਬਾਸਰਕੇ ਅਤੇ ਦਰਸ਼ਨ ਸਿੰਘ ਪੰਨੂੰ ਵੀ ਹਾਜ਼ਰ ਸਨ।
Check Also
ਡੋਨਾਲਡ ਟਰੰਪ ਦੀਆਂ ਰੈਲੀਆਂ ਤੋਂ ਲੋਕ ਕੰਨੀ ਕਤਰਾਉਣ ਲੱਗੇ : ਹੈਰਿਸ
ਕਮਲਾ ਹੈਰਿਸ ਨੇ ਟਰੰਪ ਦੀ ਜੰਮ ਕੇ ਕੀਤੀ ਆਲੋਚਨਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ …