ਮੁਕੇਰੀਆਂ/ਬਿਊਰੋ ਨਿਊਜ਼ : ਖ਼ਾਲਸਾ ਕਾਲਜੀਏਟ ਸਕੂਲ, ਗੜ੍ਹਦੀਵਾਲਾ ਵੱਲੋਂ ਮੋਹਰੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਢਿੱਲੋਂ ਦੀ ਅਗਵਾਈ ਵਿਚ ਹੋਏ ਇਸ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਨੇਡੀਅਨ ਸੰਸਦ ਮੈਂਬਰ ਅੰਜੂ ਢਿੱਲੋਂ ਨੇ ਜੇਤੂਆਂ ਨੂੰ ਇਨਾਮ ਵੰਡੇ।ਸਮਾਗਮ ਦਾ ਆਰੰਭ ਸੰਗੀਤ ਵਿਭਾਗ ਦੇ ਮੁੱਖੀ ਪ੍ਰੋਫੈਸਰ ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ।
ਉਪਰੰਤ ਅੰਗਰੇਜ਼ੀ ਵਿਭਾਗ ਦੇ ਮੁੱਖੀ ਪ੍ਰੋਫੈਸਰ ਮਲਿਕਾ ਮੰਡ ਨੇ ਅੰਜੂ ਢਿੱਲੋਂ ਨਾਲ ਜਾਣ ਪਛਾਣ ਕਰਾਈ। ਸੰਸਦ ਮੈਂਬਰ ਅੰਜੂ ਢਿੱਲੋਂ ਨੇ ਆਪਣੇ ਉੱਚ-ਅਹੁਦੇ ਦੀ ਪ੍ਰਾਪਤੀ ਤੱਕ ਦੇ ਸਫ਼ਰ ਵਿੱਚ ਆਪਣੇ ਮਾਪਿਆਂ ਦੇ ਯੋਗਦਾਨ ਅਤੇ ਆਪਣੇ ਪਰਿਵਾਰ ਦੀਆਂ ਕਾਲਜ ਨਾਲ ਜੁੜੀਆਂ ਯਾਦਾਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿਚ ਮਿਹਨਤ ਤੋਂ ਬਿਨਾ ਕੁਝ ਨਹੀਂ ਮਿਲਦਾ ਅਤੇ ਉਹਨਾਂ ਨੇ ਸਿੱਖ ਧਰਮ ਅਤੇ ਸਿੱਖ ਫ਼ਿਲਾਸਫੀ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਦੀ ਕੋਸ਼ਿਸ਼ ਕੀਤੀ ਹੈ।
ਸਮਾਗਮ ਦੇ ਵਿਸ਼ੇਸ਼ ਮਹਿਮਾਨ ਹਰਦੀਪ ਢਿੱਲੋਂ ਨੇ ਕਿਹਾ ਕਿ ਬੱਚਿਆਂ ਨਾਲ ਦੋਸਤਾਨਾ ਵਤੀਰਾ ਉਨ੍ਹਾਂ ਦੇ ਚੰਗੇ ਭਵਿੱਖ ਲਈ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਆਪਣੀ ਮਾਤਾ ઠਨਸੀਬ ਕੌਰ ਦੀ ਯਾਦ ਵਿੱਚ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਲਈ ਸਕਾਲਰਸ਼ਿਪ ਦੇਣ ਵਾਸਤੇ 1,00,000/- ਰੁਪਏ ਕਾਲਜ ਨੂੰ ਦੇਣ ਦਾ ਐਲਾਨ ਕੀਤਾ। ਅੰਜੂ ਢਿੱਲੋਂ ਨੇ ਖ਼ਾਲਸਾ ਕਾਲਜੀਏਟ ਸਕੂਲ ਦੇ ਵਿਦਿਆਰਥੀਆਂ ਨੂੰ ਵਿੱਦਿਅਕ ਖ਼ੇਤਰ ਵਿੱਚ ਪ੍ਰਾਪਤੀਆਂ ਲਈ ਇਨਾਮ ਵੰਡੇ।ਇਸ ਮੌਕੇ ਸਕੂਲ ਇੰਚਾਰਜ ਪ੍ਰੋਫੈਸਰ ਕੰਵਲਜੀਤ ਕੌਰ ਸਹੋਤਾ ઠਅਤੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਅੰਜੂ ਢਿੱਲੋਂ ਨੂੰ ਫੁਲਕਾਰੀ ਨਾਲ ਸਨਮਾਨਿਤ ਕੀਤਾ ਗਿਆ।
Check Also
ਭਗੌੜੇ ਨੀਰਵ ਮੋਦੀ ਦੀ ਲੰਡਨ ’ਚ ਜ਼ਮਾਨਤ ਅਰਜ਼ੀ ਖਾਰਜ
ਪੀਐਨਬੀ ਨਾਲ 14,500 ਕਰੋੜ ਦੇ ਫਰਾਡ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ …