ਬਰੈਂਪਟਨ : ਕੈਨੇਡਾ ਦੀ ਭਵਿੱਖੀ ਸੰਪਰਦਾ ਇਸ ਗੱਲ ‘ਤੇ ਨਿਰਭਰ ਕਰਦੀ ਹੈ ਕਿ ਹਰੇਕ ਕੈਨੇਡੀਅਨ ਨੂੰ ਇਸਦੀ ਸਫਲਤਾ ਵਿਚ ਬਰਾਬਰ ਦਾ ਮੌਕਾ ਮਿਲੇ। ਇਹ ਗੱਲ ਬਰੈਂਪਟਨ ਨਾਰਥ ਤੋਂ ਐਮਪੀ ਰੂਬੀ ਸਹੋਤਾ ਨੇ ਕਹੀ। ਉਨ੍ਹਾਂ ਕਿਹਾ ਕਿ ਸਾਲ 2018 ਦੇ ਬਜਟ ਵਿਚ ਸਾਰਿਆਂ ਲਈ ਸਮਾਨਤਾ ਅਤੇ ਵਿਕਾਸ ਦਾ ਟੀਚਾ ਤੈਅ ਕੀਤਾ ਗਿਆ ਹੈ। ਸਹੋਤਾ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿਚ ਕੈਨੇਡਾ ਦਾ ਆਰਥਿਕ ਵਿਕਾਸ ਤੇਜ਼ੀ ਨਾਲ ਵਧੇਗਾ ਅਤੇ ਇਸ ਵਿਚ ਮਜ਼ਬੂਤ ਮੱਧ ਵਰਗ ਦੀ ਅਹਿਮ ਭੂਮਿਕਾ ਹੋਵੇਗਾ। ਕੈਨੇਡੀਅਨ ਸਖਤ ਮਿਹਨਤ ਨਾਲ ਕੰਮ ਕਰਦੇ ਹਨ ਅਤੇ ਸਰਕਾਰ ਕਮਿਊਨਿਟੀ ਵਿਚ ਲਗਾਤਾਰ ਨਿਵੇਸ਼ ਵਧਾ ਰਹੀ ਹੈ। ਉਥੇ ਲੋਕਾਂ ਨੂੰ ਆਪਣੀ ਬਚਤ ਵਧਾਉਣ ਦੇ ਮੌਕੇ ਦਿੱਤੇ ਜਾ ਰਹੇ ਹਨ। ਸਰਕਾਰ ਲੋਕਾਂ ਦਾ ਜੀਵਨ ਪੱਧਰ ਉਚਾ ਚੁੱਕ ਰਹੀ ਹੈ। ਵਿੱਤ ਮੰਤਰੀ ਬਿਲ ਮੋਰਨਿਊ ਨੇ ਦੱਸਿਆ ਕਿ ਇਕ ਮਜ਼ਬੂਤ ਮੱਧ ਵਰਗ ਨਾਲ ਕੈਨੇਡਾ ਤੇਜ਼ੀ ਨਾਲ ਅੱਗੇ ਵਧੇਗਾ। ਅਸੀਂ ਲਗਾਤਾਰ ਇਸ ਦਿਸ਼ਾ ਵਿਚ ਅੱਗੇ ਵਧ ਰਹੇ ਹਾਂ, ਜਿਸ ਵਿਚ ਸਾਇੰਸ, ਇਨੋਵੇਸ਼ਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
Check Also
”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ
ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …