ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਵੇਗੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼
ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋ ਆਪਣੇ ਚਾਰ ਦਿਨਾਂ ਦੇ ਦੌਰੇ ‘ਤੇ 9 ਮਾਰਚ ਨੂੰ ਭਾਰਤ ਪਹੁੰਚਣਗੇ। ਜ਼ਿਕਰਯੋਗ ਹੈ ਕਿ ਮੈਕਰੋ ਪਹਿਲੀ ਵਾਰ ਭਾਰਤ ਫੇਰੀ ‘ਤੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਰਥਿਕ, ਰਾਜਨੀਤਕ ਅਤੇ ਰਣਨੀਤਕ ਮਾਮਲਿਆਂ ‘ਤੇ ਗੱਲਬਾਤ ਹੋਵੇਗੀ। ਭਾਰਤ ਅਤੇ ਫਰਾਂਸ ਵਿਚਕਾਰ ਜੈਤਪੁਰ ਨਿਊਕਲੀਅਰ ਪਾਵਰ ਪ੍ਰੋਜੈਕਟ ਦੇ ਸਮਝੌਤੇ ‘ਤੇ ਦਸਤਖਤ ਹੋਣ ਦੀ ਉਮੀਦ ਹੈ। ਸੌਰ ਊਰਜਾ ਦੀ ਬਿਹਤਰ ਵਰਤੋਂ ਨੂੰ ਲੈ ਕੇ ਮੋਦੀ ਅਤੇ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਿਸ ਹਾਲੇਂਡੇ ਨੇ ਦੋ ਸਾਲ ਪਹਿਲਾਂ ਕੰਮ ਸ਼ੁਰੂ ਕੀਤਾ ਸੀ। ਚੇਤੇ ਰਹੇ ਕਿ 26 ਜਨਵਰੀ 2016 ਨੂੰ ਗਣਤੰਤਰ ਦਿਵਸ ਮੌਕੇ ਫਰਾਂਸ ਦੇ ਉਸ ਸਮੇਂ ਦੇ ਰਾਸ਼ਟਰਪਤੀ ਫਰਾਂਸਿਸ ਹਾਲੇਂਡੇ ਮੁੱਖ ਮਹਿਮਾਨ ਸਨ। ਫਰਾਂਸ ਭਾਰਤ ਵਿਚ ਨਿਵੇਸ਼ ਕਰਨ ਵਾਲਾ ਦੁਨੀਆ ਦਾ 9ਵਾਂ ਸਭ ਤੋਂ ਵੱਡਾ ਦੇਸ਼ ਹੈ। ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ ਵਿਚ ਹੋਰ ਮਜ਼ਬੂਤੀ ਆਵੇਗੀ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …