ਕਿਹਾ, ਸਰਕਾਰ ਬਣੀ ਨੂੰ ਇਕ ਸਾਲ ਹੋ ਗਿਆ, ਪਰ ਵਿਕਾਸ ਕਾਰਜ ਸ਼ੁਰੂ ਨਹੀਂ ਹੋਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੰਘੇ ਕੱਲ੍ਹ ਪੰਜਾਬ ਦੇ ਵਿਧਾਇਕਾਂ ਤੋਂ ਸੁਝਾਅ ਲੈਣ ਲਈ ਇਕ ਪ੍ਰੀ-ਬਜਟ ਮੀਟਿੰਗ ਬੁਲਾਈ ਗਈ ਸੀ। ਮੀਟਿੰਗ ਵਿਚ ਕਾਂਗਰਸੀ ਵਿਧਾਇਕਾਂ ਨੇ ਹਲਕੇ ਦੇ ਵਿਕਾਸ ਲਈ ਇਕ-ਇਕ ਕਰੋੜ ਰੁਪਏ ਦੇ ਫੰਡ ਦੀ ਮੰਗ ਕੀਤੀ ਹੈ। ਮੀਟਿੰਗ ਵਿਚ ਆਏ 72 ਕਾਂਗਰਸੀ ਵਿਧਾਇਕਾਂ ਵਿਚੋਂ ਜ਼ਿਆਦਾਤਰ ਨੇ ਕਿਹਾ ਕਿ ਜਿਵੇਂ ਹਿਮਾਚਲ ਵਿਚ ਹਰੇਕ ਵਿਧਾਇਕ ਨੂੰ ਹਲਕੇ ਦੇ ਵਿਕਾਸ ਦੇ ਲਈ ਸਲਾਨਾ 1.10 ਕਰੋੜ ਦਾ ਫੰਡ ਮਿਲਦਾ ਹੈ, ਉਨ੍ਹਾਂ ਨੂੰ ਵੀ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਿਧਾਇਕਾਂ ਨੇ ਸਰਕਾਰ ਦੇ ਸੱਤਾ ਵਿਚ ਇਕ ਸਾਲ ਪੂਰਾ ਹੋਣ ‘ਤੇ ਵਿਕਾਸ ਕਾਰਜ ਸ਼ੁਰੂ ਨਾ ਹੋਣ ਦਾ ਵੀ ਮੁੱਦਾ ਚੁੱਕਿਆ।ઠ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਥੋੜ੍ਹਾ ਇੰਤਜ਼ਾਰ ਕਰਨ ਲਈ ਕਿਹਾ ਹੈ। ਕੈਪਟਨ ਨੇ ਪੰਜਾਬ ਵਾਸੀਆਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਗੱਲ ਵੀ ਕੀਤੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …