ਕਿਹਾ, ਸ਼੍ਰੋਮਣੀ ਅਕਾਲੀ ਦਲ ਨੂੰ ਇਸ ‘ਤੇ ਵਿਸ਼ਵਾਸ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕੈਪਟਨ ਸਰਕਾਰ ਵਲੋਂ ਪੰਜਾਬ ਵਿਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨਾਲ ਨਾ ਤਾਂ ਕਿਸੇ ਤਰ੍ਹਾਂ ਦਾ ਸਹਿਯੋਗ ਕਰੇਗੀ ਤੇ ਨਾ ਹੀ ਕਿਸੇ ਸਵਾਲ ਦਾ ਜਵਾਬ ਦੇਵੇਗੀ।ઠ
ਕਮਿਸ਼ਨ ਨੂੰ ਲਿਖੇ ਇਕ ਪੱਤਰ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਜਸਟਿਸ ਰਣਜੀਤ ਸਿੰਘ ਦੇ ਰੂਪ ਵਿਚ ਜਾਂਚ ਦਾ ਹਿੱਸਾ ਇਕ ਮਸ਼ਹੂਰ ਕਾਂਗਰਸੀ ਨੂੰ ਸੌਂਪਿਆ ਗਿਆ ਹੈ। ਇਸ ਲਈ ਉਨ੍ਹਾਂ ਦੀ ਪਾਰਟੀ ਦਾ ਇਸ ਵਿਚ ਕੋਈ ਵਿਸ਼ਵਾਸ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਿਸ਼ਨ ਬਣਾਉਣ ਦੇ ਕੁੱਝ ਦਿਨ ਬਾਅਦ ਹੀ ਜਨਤਕ ਤੌਰ ‘ਤੇ ਇਹ ਕਹਿ ਦਿੱਤਾ ਸੀ ਕਿ ਜਾਂਚ ਰਿਪੋਰਟ ਵਿਚ ਬੇਅਦਬੀ ਦੀਆਂ ਘਟਨਾਵਾਂ ਵਿਚ ਅਕਾਲੀਆਂ ਦਾ ਹੀ ਹੱਥ ਪਾਇਆ ਜਾਵੇਗਾ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …