ਅੰਮ੍ਰਿਤਸਰ ਦੇ 8 ਸ਼ਰਧਾਲੂਆਂ ਦੀ ਹੋਈ ਮੌਤ, ਇਕ ਜ਼ਖ਼ਮੀ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਜਿੱਥੇ ਪੂਰਾ ਦੇਸ਼ ਹੋਲੀ ਮਨਾ ਰਿਹਾ ਹੈ, ਉਥੇ ਬਹੁਤ ਹੀ ਮੰਦਭਾਗੀ ਖਬਰ ਨੇ ਹਲੂਣ ਕੇ ਰੱਖ ਦਿੱਤਾ ਹੈ। ਅੱਜ ਹੋਲੀ ਮੌਕੇ ਪੰਜਾਬ ਦੇ ਸ਼ਰਧਾਲੂਆਂ ਨਾਲ ਇਕ ਵੱਡਾ ਹਾਦਸਾ ਵਾਪਰਿਆ, ਜਦੋਂ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਨੇੜੇ ਇਕ ਇਨੋਵਾ ਗੱਡੀ ਦੇ ਖੱਡ ਵਿਚ ਡਿੱਗਣ ਨਾਲ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਨੋਵਾ ਵਿਚ 9 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿਚੋਂ 8 ਦੀ ਤਾਂ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਸ਼ਰਧਾਲੂ ਮਣੀਕਰਣ ਸਾਹਿਬ ਤੋਂ ਅੰਮ੍ਰਿਤਸਰ ਜਾ ਰਹੇ ਸਨ। ਇਹ ਸਾਰੇ ਵਿਅਕਤੀ ਅੰਮ੍ਰਿਤਸਰ ਨੇੜਲੇ ਪਿੰਡ ਕਾਲੇ ਘਾਨਪੁਰ ਦੇ ਰਹਿਣ ਵਾਲੇ ਹਨ ਅਤੇ ਆਪਸ ਵਿਚ ਸਕੇ ਸਬੰਧੀ ਹੀ ਹਨ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚ ਕੇ ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …