ਤਿੰਨਾਂ ਸੂਬਿਆਂ ‘ਚ ਕਾਂਗਰਸ ਦੇ ਹੱਥ ਖਾਲੀ, ਭਾਜਪਾ ਬਣਾਏਗੀ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਤ੍ਰਿਪੁਰਾ, ਨਾਗਾਲੈਂਡ ਅਤੇ ਮੇਘਾਲਿਆ ਦੇ ਲੋਕਾਂ ਵਲੋਂ ਵਿਧਾਨ ਸਭਾ ਚੋਣਾਂ ਵਿਚ ਦਿੱਤੇ ਫਤਵੇ ਦਾ ਸਵਾਗਤ ਕਰਦੇ ਹਨ। ਰਾਹੁਲ ਗਾਂਧੀ ਨੇ ਕਿਹਾ ਕਿ ਉਹ ਫਿਰ ਉਤਰ ਪੂਰਬ ਦੇ ਲੋਕਾਂ ਦਾ ਵਿਸ਼ਵਾਸ ਜ਼ਰੂਰ ਜਿੱਤਣਗੇ। ਜ਼ਿਕਰਯੋਗ ਹੈ ਕਿ ਉਤਰ ਪੂਰਬ ਦੇ ਇਨ੍ਹਾਂ ਤਿੰਨਾਂ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਕਾਂਗਰਸ ਪਾਰਟੀ ਨਾਗਾਲੈਂਡ ਅਤੇ ਤ੍ਰਿਪੁਰਾ ਵਿਚ ਖਾਤਾ ਵੀ ਨਹੀਂ ਖੋਲ੍ਹ ਸਕੀ। ਮੇਘਾਲਿਆ ਵਿਚ 21 ਸੀਟਾਂ ਜਿੱਤਣ ਤੋਂ ਬਾਅਦ ਵੀ ਕਾਂਗਰਸ ਪਾਰਟੀ ਆਪਣੀ ਸਰਕਾਰ ਨਹੀਂ ਬਣਾ ਰਹੀ। ਇਸੇ ਤਰ੍ਹਾਂ ਇਨ੍ਹਾਂ ਸੂਬਿਆਂ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਤ੍ਰਿਪਰਾ, ਜਿੱਥੇ ਕਮਿਊਨਿਸਟ ਪਾਰਟੀ ਦਾ ਬੋਲਬਾਲਾ ਹੁੰਦਾ ਸੀ, ਉਥੇ ਵੀ ਹੁਣ ਭਾਜਪਾ ਹੀ ਸਰਕਾਰ ਬਣਾਏਗੀ।
Check Also
ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ …