Breaking News
Home / ਭਾਰਤ / ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੀ ਸੰਸਦ ‘ਚ ਗੂੰਜ

ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੀ ਸੰਸਦ ‘ਚ ਗੂੰਜ

‘ਨੀਰਵ ਮੋਦੀ ਕਿੱਥੇ ਹੈ’ ਦੇ ਲੱਗਦੇ ਰਹੇ ਨਾਅਰੇ
ਨਵੀਂ ਦਿੱਲੀ/ਬਿਊਰੋ ਨਿਊਜ਼
ਅੱਜ ਸੰਸਦ ਵਿਚ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਪਾਰਟੀਆਂ ਨੇ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮੁਲਜ਼ਮ ਨੀਰਵ ਮੋਦੀ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਹੰਗਾਮੇ ਨੂੰ ਵੇਖਦਿਆਂ ਸਪੀਕਰ ਨੇ ਸਭਾ ਦੀ ਕਾਰਵਾਈ ਟਾਲ ਦਿੱਤੀ। ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਨੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਕਰਵਾਈ, ਵਿਰੋਧੀ ਹੰਗਾਮਾ ਕਰਨ ਲੱਗੇ। ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ਪੀਐਨਬੀ ਘੁਟਾਲੇ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ। ਕਾਂਗਰਸ ਦੇ ਕਈ ਮੈਂਬਰ ਸਭਾਪਤੀ ਦੀ ਕੁਰਸੀ ਨੇੜੇ ਜਾ ਕੇ ਨਾਅਰੇਬਾਜ਼ੀ ਕਰਨ ਲੱਗ ਪਏ। ਕਾਂਗਰਸ ਤੇ ਤ੍ਰਿਣਮੂਲ ਕਾਂਗਰਸ ਦੇ ਮੈਂਬਰਾਂ ਨੇ ‘ਨੀਰਵ ਮੋਦੀ ਕਿੱਥੇ ਹੈ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਗੁਲਾਮ ਨਬੀ ਅਜ਼ਾਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਿਦੇਸ਼ ਤੋਂ ਕਾਲਾ ਧਨ ਦਾ ਇਕ ਨਵਾਂ ਪੈਸਾ ਵੀ ਵਾਪਸ ਨਹੀਂ ਲਿਆ ਸਕੇ ਪਰ ਦੇਸ਼ ਦਾ ਸਫੇਦ ਪੈਸਾ ਜ਼ਰੂਰ ਬਾਹਰ ਚਲਾ ਗਿਆ ਹੈ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : …