4.6 C
Toronto
Saturday, April 4, 2026
spot_img
Homeਪੰਜਾਬਨਵਜੋਤ ਕੌਰ ਨੇ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ 'ਚ ਜਿੱਤਿਆ ਹੈ ਸੋਨ ਤਮਗਾ

ਨਵਜੋਤ ਕੌਰ ਨੇ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ‘ਚ ਜਿੱਤਿਆ ਹੈ ਸੋਨ ਤਮਗਾ

ਨਵਜੋਤ ਨੂੰ ਡੀਐਸਪੀ ਦਾ ਅਹੁਦਾ ਦੇਣ ਦੀ ਮੰਗ ਉਠਣ ਲੱਗੀ
ਅੰਮ੍ਰਿਤਸਰ/ਬਿਊਰੋ ਨਿਊਜ਼
ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚੋਂ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਣ ਵਾਲੀ ਪਹਿਲੀ ਭਾਰਤੀ ਪਹਿਲਵਾਨ ਬਣਨ ਦਾ ਮਾਣ ਹਾਸਲ ਕਰਨ ਵਾਲੀ ਨਵਜੋਤ ਕੌਰ ਪੰਜਾਬ ਪਰਤ ਆਈ ਹੈ। ਨਵਜੋਤ ਕੌਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼੍ਰੋਮਣੀ ਕਮੇਟੀ ਨੇ ਨਵਜੋਤ ਦਾ ਸਨਮਾਨ ਵੀ ਕੀਤਾ। ਨਵਜੋਤ ਨੇ ਰੂਸ ਦੇ ਕਿਰਗੀਸਤਾਨ ਵਿਚ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚੋਂ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਨਵਜੋਤ ਨੇ 65 ਕਿਲੋਗ੍ਰਾਮ ਵਰਗ ਵਿਚ ਜਾਪਾਨੀ ਪਹਿਲਵਾਨ ਮੀਯੂ ਈਮਾਈ ਨੂੰ 9-1 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਨਵਜੋਤ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਨ ਤਗ਼ਮਾ ਜਿੱਤਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਪਹਿਲਵਾਨ ਨਵਜੋਤ ਕੌਰ ਨੂੰ ਡੀਐਸਪੀ ਦੀ ਨੌਕਰੀ ਦੇਣ ਦੀ ਮੰਗ ਉਠਾਈ ਹੈ। ਸੁਖਬੀਰ ਬਾਦਲ ਨੇ ਭਾਰਤੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੀ ਸਟਾਰ ਹਰਮਨਪ੍ਰੀਤ ਕੌਰ ਦੀ ਡੀਐਸਪੀ ਵਜੋਂ ਨਿਯੁਕਤੀ ਲਈ ਕਾਂਗਰਸ ਸਰਕਾਰ ਦੀ ਪ੍ਰਸੰਸ਼ਾ ਵੀ ਕੀਤੀ।

RELATED ARTICLES
POPULAR POSTS