ਨਾਨਕਸ਼ਾਹੀ ਕੈਲੰਡਰ ਮੁਤਾਬਕ ਹੀ ਸਮੁੱਚੇ ਦਿਹਾੜੇ ਮਨਾਉਣ ਲਈ ਕਿਹਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਵੇਂ ਸਾਲ ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਹੋਰ ਵੀ ਸੀਨੀਅਰ ਅਹੁਦੇਦਾਰ ਹਾਜ਼ਰ ਸਨ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੈਲੰਡਰ ਵਿੱਚ ਗੁਰੂ ਸਾਹਿਬਾਨ ਨਾਲ ਸਬੰਧਤ ਗੁਰਪੁਰਬ ਤੇ ਸਿੱਖ ਧਰਮ ਨਾਲ ਸਬੰਧਤ ਹੋਰ ਇਤਿਹਾਸਕ ਦਿਹਾੜਿਆਂ ਦੀਆਂ ਤਾਰੀਖਾਂ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ ਤੇ ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਕਿਹਾ ਕਿ ਇਸ ਕੈਲੰਡਰ ਅਨੁਸਾਰ ਹੀ ਸਮੁੱਚੇ ਦਿਹਾੜੇ ਮਨਾਏ ਜਾਣ।
ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਅੰਦਰ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਕੇ ਹਰ ਧਰਮ ਦੇ ਬਾਸ਼ਿੰਦਿਆਂ ਦੀ ਜਾਨ-ਮਾਲ ਦੀ ਰਖਵਾਲੀ ਲਈ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …