ਪਿਛਲੇ ਸਾਲ 17 ਅਕਤੂਬਰ ਨੂੰ ਲੁਧਿਆਣਾ ‘ਚ ਹੋਇਆ ਸੀ ਰਵਿੰਦਰ ਗੋਸਾਈਂ ਦਾ ਕਤਲ
ਮੁਹਾਲੀ/ਬਿਊਰੋ ਨਿਊਜ਼
ਸੰਘ ਦੇ ਸੀਨੀਅਰ ਆਗੂ ਰਵਿੰਦਰ ਗੋਸਾਈਂ ਕਤਲ ਮਾਮਲੇ ਵਿਚ ਅਦਾਲਤ ਨੇ ਹਰਮਿੰਦਰ ਸਿੰਘ ਮਿੰਟੂ ਨੂੰ 4 ਦਿਨ ਲਈ ਐਨਆਈਏ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੰਜਾਬ ਸਰਕਾਰ ਨੇ ਕਈ ਸਵਾਲ ਉੱਠਣ ਤੋਂ ਬਾਅਦ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਨੂੰ ਸੌਂਪ ਦਿੱਤੀ ਸੀ। ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਮਿੰਟੂ ਦਾ ਨਾਂ ਨਾਭਾ ਜੇਲ੍ਹ ਬ੍ਰੇਕ ਮਾਮਲੇ ਵਿਚ ਨਾਮਜ਼ਦ ਹੈ। ਗੋਸਾਈ ਕਤਲ ਮਾਮਲੇ ਵਿਚ ਪੁਲਿਸ ਪਹਿਲਾਂ ਰਮਨਦੀਪ ਸਿੰਘ ਅਤੇ ਹਰਦੀਪ ਸਿੰਘ ਸ਼ੇਰਾ ਦਾ ਰਿਮਾਂਡ ਹਾਸਲ ਕਰਕੇ ਪੁੱਛ-ਪੜਤਾਲ ਕਰ ਚੁੱਕੀ ਹੈ॥
ਆਰ.ਐਸ.ਐਸ. ਆਗੂ ਰਵਿੰਦਰ ਗੋਸਾਈਂ ਦਾ 17 ਅਕਤੂਬਰ 2017 ਨੂੰ ਲੁਧਿਆਣਾ ‘ਚ ਘਰ ਦੇ ਬਾਹਰ ਦੋ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਸੀ। ਪੁਲਿਸ ਤੇ ਐਨਆਈਏ ਦੇ ਹੱਥ ਫਿਲਹਾਲ ਇਸ ਮਾਮਲੇ ਵਿਚ ਖਾਲੀ ਹੀ ਹਨ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …