ਪ੍ਰਧਾਨ ਮੰਤਰੀ ਸਾਡੇ ਵਿਚ ਤਰੇੜਾਂ ਨਹੀਂ ਪਾ ਸਕਦੇ : ਕੈਪਟਨ
ਚੰਡੀਗੜ੍ਹ/ਬਿਊਰੋ ਨਿਊਜ਼
ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ “ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਂਡ ਦੀ ਨਹੀਂ ਸੁਣਦੇ ਤੇ ਹਾਈਕਮਾਂਡ ਕੈਪਟਨ ਦੀ ਨਹੀਂ ਸੁਣਦੀ” ਅਤੇ ਉਨ੍ਹਾਂ ਕੈਪਟਨ ਨੂੰ ਅਜ਼ਾਦ ਫ਼ੌਜੀ ਦੱਸਿਆ ਸੀ। ਪ੍ਰਧਾਨ ਮੰਤਰੀ ਮੋਦੀ ਦੇ ਇਸ ਬਿਆਨ ‘ਤੇ ਪਲਟਵਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ ਜਿਸ ਵਿਚ ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਅਜਿਹੇ ਬਿਆਨ ਦਾਗ ਕੇ ਉਨ੍ਹਾਂ ਦੇ ਹਾਈਕਮਾਂਡ ਨਾਲ ਰਿਸ਼ਤਿਆਂ ਵਿਚ ਤਰੇੜ ਨਹੀਂ ਪਾ ਸਕਦੇ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਲੀਡਰਸ਼ਿਪ ‘ਤੇ ਕਾਂਗਰਸ ਹਾਈਕਮਾਂਡ ਨੂੰ ਪੂਰਨ ਰੂਪ ਵਿਚ ਭਰੋਸਾ ਹੈ। ਚੇਤੇ ਰਹੇ ਕਿ ਵਿਰੋਧੀ ਪਾਰਟੀਆਂ ਵੱਲੋਂ ਲਗਾਤਾਰ ਇਹੀ ਬਿਆਨ ਦਿੱਤੇ ਜਾ ਰਹੇ ਹਨ, ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਦਬਾਅ ਹੇਠ ਕੰਮ ਕਰ ਰਹੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …