16 ਮਾਰਚ ਨੂੰ ਗਵਾਹੀ ਦਰਜ ਕਰਵਾਉਣ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੂੰ ਤਲਬ ਕੀਤਾ। ਕਮਿਸ਼ਨ ਨੇ ਨੋਟਿਸ ਭੇਜ ਕੇ 16 ਮਾਰਚ ਨੂੰ ਗਵਾਹੀ ਦਰਜ ਕਰਵਾਉਣ ਲਈ ਕਿਹਾ ਹੈ। ਗਵਾਹੀ ਨਾ ਦੇਣ ਉੱਤੇ ਮਾਮਲਾ ਗ੍ਰਹਿ ਮੰਤਰਾਲਾ ਦੇ ਕੋਲ ਜਾਵੇਗਾ। ਚੇਤੇ ਰਹੇ ਕਿ ਅਕਾਲੀ ਦਲ ਅਤੇ ਭਾਜਪਾ ਵੱਲੋਂ ਪਹਿਲਾਂ ਹੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਕਾਂਗਰਸੀ ਕਮਿਸ਼ਨ ਐਲਾਨਿਆ ਜਾ ਚੁੱਕਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੋ ਤੱਕ ਕਿਹਾ ਸੀ ਕਿ ਜੱਜ ਹੁੰਦਿਆਂ ਵੀ ਜਸਟਿਸ ਰਣਜੀਤ ਸਿੰਘ ਦਾ ਬਾਈਕਾਟ ਅਕਾਲੀ ਦਲ ਵੱਲੋਂ ਕੀਤਾ ਜਾਂਦਾ ਰਿਹਾ ਹੈ। ਹੁਣ ਤਲਬ ਕਰਨ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਵੱਲੋਂ ਕਮਿਸ਼ਨ ਵਿਰੁੱਧ ਮੁੜ ਤੋਂ ਝੰਡਾ ਚੁੱਕਿਆ ਜਾਵੇਗਾ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …