ਕਿਹਾ, ਵਿਸ਼ਵ ਦੇ ਨਕਸ਼ੇ ‘ਤੇ ਆਵੇਗਾ ਕਰਤਾਰਪੁਰ ਦਾ ਨਾਮ
ਜਲੰਧਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਤਾਰਪੁਰ ਵਿਚ ਜੰਗ-ਏ-ਅਜ਼ਾਦੀ ਯਾਦਗਾਰ ਦੇ ਦੂਜੇ ਫੇਜ਼ ਦਾ ਉਦਘਾਟਨ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀਆਂ ਸਮੇਤ ਸੰਸਦ ਮੈਂਬਰ ਵੀ ਮੌਜੂਦ ਸਨ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਮਾਰਕ ਸੂਬੇ ਵਿਚ ਸੈਲਾਨੀ ਖੇਤਰ ਨੂੰ ਇਕ ਵੱਡਾ ਹੁਲਾਰਾ ਦੇਵੇਗੀ ਅਤੇ ਵਿਸ਼ਵ ਟੂਰਿਸਟ ਦੇ ਨਕਸ਼ੇ ‘ਤੇ ਕਰਤਾਰਪੁਰ ਦਾ ਨਾਂ ਆਵੇਗਾ। ਉਨ੍ਹਾਂ ਨੇ ਕਿਹਾ ਕਿ ਸਮਾਰਕ ਨੌਜਵਾਨਾਂ ਨੂੰ ਸੂਰਵੀਰ, ਦੇਸ਼ਭਗਤੀ ਅਤੇ ਬਲਿਦਾਨ ਦੀ ਵਿਰਾਸਤ ਨਾਲ ਜਾਣੂ ਕਰਵਾਉਣ ਵਿਚ ਪ੍ਰੇਰਕ ਦੇ ਰੂਪ ਵਿਚ ਕੰਮ ਕਰੇਗੀ।
ਇਸ ਮੌਕੇ ਨਵਜੋਤ ਸਿੰਘ ਸਿੱਧੂ, ਸੁਨੀਲ ਜਾਖੜ, ਬਰਜਿੰਦਰ ਸਿੰਘ ਹਮਦਰਦ, ਰਾਣਾ ਗੁਰਜੀਤ ਸਿੰਘ, ਚੌਧਰੀ ਸੰਤੋਖ ਸਿੰਘ ਤੇ ਵਿਧਾਇਕ ਪਰਗਟ ਸਿੰਘ ਸਮੇਤ ਹੋਰ ਕਾਂਗਰਸੀ ਨੇਤਾ ਵੀ ਮੌਜੂਦ ਸਨ।ઠ
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …