ਹੈਲੀਕਾਪਟਰ ‘ਚ ਬੈਠਿਆਂ ਨਜਾਇਜ਼ ਮਾਈਨਿੰਗ ਖਿਲਾਫ ਕਾਰਵਾਈ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਨਜਾਇਜ਼ ਮਾਈਨਿੰਗ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੈਲੀਕਾਪਟਰ ਵਿਚ ਬੈਠਿਆਂ ਹੀ ਕਾਰਵਾਈ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਮੁਤਾਬਕ ਜਦੋਂ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਰਾਹੀਂ ਜੰਗ-ਏ-ਅਜ਼ਾਦੀ ਯਾਦਗਾਰ ਦੇ ਦੂਜੇ ਫੇਜ਼ ਦਾ ਉਦਘਾਟਨ ਕਰਨ ਲਈ ਜਲੰਧਰ ਜਾ ਰਹੇ ਸਨ ਤਾਂ ਉਨ੍ਹਾਂ ਹੈਲੀਕਾਪਟਰ ਵਿਚੋਂ ਦੇਖਿਆ ਕਿ ਫਿਲੌਰ ਅਤੇ ਰਾਹੋਂ ‘ਚ ਸਤਲੁਜ ਦਰਿਆ ਵਿਚੋਂ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ। ਇਸ ‘ਤੇ ਉਨ੍ਹਾਂ ਨੇ ਤੁਰੰਤ ਸੰਬੰਧਤ ਜ਼ਿਲਿਆਂ ਦੇ ਡੀ. ਸੀ. ਅਤੇ ਐੱਸ. ਐੱਸ. ਪੀ. ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਦੇ ਹੁਕਮਾਂ ਤੋਂ ਬਾਅਦ ਪੁਲਿਸ ਨੇ ਮਾਈਨਿੰਗ ਵਾਲੇ ਸਥਾਨਾਂ ‘ਤੇ ਛਾਪੇ ਵੀ ਮਾਰੇ ਹਨ। ਇਸ ਦੌਰਾਨ ਪੁਲਿਸ ਨੇ ਰੇਤੇ ਨਾਲ ਭਰੇ 19 ਟਿੱਪਰ, 5 ਪੋਕ ਲਾਈਨ ਮਸ਼ੀਨਾਂ ਜ਼ਬਤ ਕੀਤੀਆਂ ਤੇ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …