ਕਿਹਾ, ਦੇਸ਼ ਦੇ ਚੌਕੀਦਾਰ ਕਿੱਥੇ ਗਏ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮਾਮਲੇ ਵਿਚ ਸੰਸਦ ਦੇ ਗਲਿਆਰੇ ‘ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਕਾਂਗਰਸ ਪਾਰਟੀ ਦੇ ਮੈਂਬਰਾਂ ਨੇ ਧਰਨਾ ਦਿੱਤਾ। ਇਹ ਧਰਨਾ ਮਹਾਤਮਾ ਗਾਂਧੀ ਦੀ ਮੂਰਤੀ ਦੇ ਅੱਗੇ ਦਿੱਤਾ ਗਿਆ ਅਤੇ ਸਰਕਾਰ ਕੋਲੋਂ ਸਪਸ਼ਟੀਕਰਨ ਦੀ ਮੰਗ ਕੀਤੀ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਦੀ ਅਗਵਾਈ ਵਿਚ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਵਿਹੜੇ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਹੱਥਾਂ ਵਿਚ ਤਖ਼ਤੀਆਂ ਫੜੀਆਂ ਹੋਈਆਂ ਸਨ ਜਿਨ੍ਹਾਂ ‘ਤੇ ‘ਦੇਸ਼ ਦੇ ਚੌਕੀਦਾਰ ਕਿਥੇ ਗਏ, ਪ੍ਰਧਾਨ ਮੰਤਰੀ ਕਿਥੇ ਗਏ’ ਆਦਿ ਨਾਅਰੇ ਲਿਖੇ ਹੋਏ ਸਨ। ਕਾਂਗਰਸ ਅਤੇ ਹੋਰ ਪਾਰਟੀਆਂ ਦੇ ਹੰਗਾਮੇ ਕਾਰਨ ਦੋਹਾਂ ਸਦਨਾਂ ਦੀ ਕਾਰਵਾਈ ਕਈ ਵਾਰ ਰੁਕੀ। ਰਾਹੁਲ ਨੇ ਕਿਹਾ ਕਿ ਇੱਕ ਨੀਰਵ ਮੋਦੀ ਹੈ, ਦੂਜਾ ਮੋਦੀ ਨੀਰਵ ਹੈ। ਰਾਜ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਆਪਣੀ ਜਵਾਬਦੇਹੀ ਤੋਂ ਬਚ ਰਹੀ ਹੈ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …