Breaking News
Home / ਭਾਰਤ / ਤ੍ਰਿਪੁਰਾ ‘ਚ ਭਾਜਪਾ ਦੀ ਜਿੱਤ ਤੋਂ ਬਾਅਦ ਲੈਨਿਨ ਦਾ ਬੁੱਤ ਢਾਹਿਆ

ਤ੍ਰਿਪੁਰਾ ‘ਚ ਭਾਜਪਾ ਦੀ ਜਿੱਤ ਤੋਂ ਬਾਅਦ ਲੈਨਿਨ ਦਾ ਬੁੱਤ ਢਾਹਿਆ

ਦੇਸ਼ ਦੇ ਹੋਰ ਹਿੱਸਿਆਂ ‘ਚ ਬੁੱਤਾਂ ਨੂੰ ਪਹੁੰਚਾਏ ਜਾ ਰਹੇ ਹਨ ਨੁਕਸਾਨ
ਰਾਜਨਾਥ ਸਿੰਘ ਨੇ ਕਿਹਾ, ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਾਂਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਤ੍ਰਿਪੁਰਾ ਵਿਚ ਭਾਜਪਾ ਦੀ ਇਤਿਹਾਸਕ ਜਿੱਤ ਤੋਂ ਬਾਅਦ ਇਕ ਵਿਵਾਦਤ ਗੱਲ ਸਾਹਮਣੇ ਆਈ ਹੈ। ਤ੍ਰਿਪੁਰਾ ਵਿਚ 25 ਸਾਲ ਤੱਕ ਖੱਬੇ ਪੱਖੀਆਂ ਦਾ ਰਾਜ ਰਿਹਾ। ਖੱਬੇ ਪੱਖੀ ਲੈਨਿਨ ਦੀ ਵਿਚਾਰਧਾਰਾ ਦੇ ਸਮਰਥਕ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਨੇ ਲੈਨਿਨ ਦੇ ਦੋ ਬੁੱਤ ਢਾਅ ਦਿੱਤੇ ਹਨ। ਤ੍ਰਿਪੁਰਾ ਵਿਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦਾ ਅਸਰ ਤਾਮਿਲਨਾਡੂ ਵਿਚ ਵੀ ਵੇਖਣ ਨੂੰ ਮਿਲਿਆ, ਉਥੇ ਭਾਜਪਾ ਦੇ ਦਫਤਰ ‘ਤੇ ਪੈਟਰੋਲ ਬੰਬ ਸੁੱਟੇ
ਗਏ। ਨਫਰਤ ਫੈਲਾਉਣ ਵਰਗੀਆਂ ਘਟਨਾਵਾਂ ਅਜੇ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਤੱਕ ਲੈਨਿਨ, ਪੇਰੀਆਰ, ਸ਼ਿਆਮਾ ਪ੍ਰਸਾਦ ਮੁਖਰਜੀ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ। ਜਾਣਕਾਰੀ ਅਨੁਸਾਰ ਤ੍ਰਿਪੁਰਾ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਬੁੱਤਾਂ ਦੇ ਹੋ ਰਹੇ ਅਪਮਾਨ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਰਾਜ਼ਗੀ ਪ੍ਰਗਟਾਈ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅਜਿਹੀਆਂ ਘਟਨਾਵਾਂ ਬਾਰੇ ਰਿਪੋਰਟ ਮੰਗ ਲਈ ਹੈ ਅਤੇ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਵੇਗੀ। ਬੁੱਤ ਤੋੜਨ ਦੀਆਂ ਘਟਨਾਵਾਂ ਨੂੰ ਲੈ ਕੇ ਰਾਜ ਸਭਾ ਵਿੱਚ ਵੀ ਹੰਗਾਮਾ ਹੋਇਆ ਹੈ।

Check Also

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …