ਭਾਜਪਾ ਨੇ ਆਪਣੇ-ਆਪ ਨੂੰ ਪੀੜਤਾਂ ਦੀ ਹਮਦਰਦ ਦੱਸਿਆ
ਚੰਡੀਗੜ੍ਹ/ਬਿਊਰੋ ਨਿਊਜ਼
ਨਵੰਬਰ 1984 ਵਿੱਚ ਸਿੱਖਾਂ ਦੇ ਹੋਏ ਕਤਲੇਆਮ ਨੂੰ ਤਕਰੀਬਨ 34 ਸਾਲ ਲੰਘ ਚੁੱਕੇ ਹਨ ਪਰ ਅੱਜ ਤੱਕ ਪੀੜਤਾਂ ਨੂੰ ਕਦੇ ਵੀ ਇਨਸਾਫ਼ ਨਹੀਂ ਮਿਲਿਆ। ਸਿਆਸਤਦਾਨਾਂ ਵੱਲੋਂ ਅਕਸਰ ਹੀ ਇਸ ਮੁੱਦੇ ‘ਤੇ ਸਿਆਸਤ ਕਰਕੇ ਆਪਣੀਆਂ ਸਿਆਸੀ ਰੋਟੀਆਂ ਜ਼ਰੂਰ ਸੇਕੀਆਂ ਜਾਂਦੀਆਂ ਹਨ। ਅੱਜ ਇੱਕ ਵਾਰ ਫਿਰ 84 ਕਤਲੇਆਮ ਦਾ ਮੁੱਦਾ ਹਰਿਆਣਾ ਵਿਧਾਨ ਸਭਾ ਵਿੱਚ ਵੀ ਗੂੰਜਦਾ ਦਿਖਾਈ ਦਿੱਤਾ। ਇਸ ਮੌਕੇ ਹਰਿਆਣਾ ਵਿੱਚ ਸੱਤਾਧਾਰੀ ਪਾਰਟੀ ਭਾਜਪਾ ਨੇ ਖ਼ੁਦ ਨੂੰ ਪੀੜਤਾਂ ਦੀ ਹਮਦਰਦ ਐਲਾਨਣ ਦੀ ਕੋਸ਼ਿਸ਼ ਕਰਦਿਆਂ ਹੋਇਆ ਦਾਅਵਾ ਕੀਤਾ ਹੈ ਕਿ ਭਾਜਪਾ ਸਰਕਾਰ ਨੇ ਪੀੜਤਾਂ ਨੂੰ 5-5 ਲੱਖ ਰੁਪਏ ਦੇ ਕੇ ਸਹਾਇਤਾ ਕੀਤੀ ਹੈ। ਇਸ ਤੋਂ ਬਾਅਦ ਵਿਧਾਨ ਸਭਾ ਵਿੱਚ ਗੰਨੇ ਦੇ ਮੁੱਲ ਵਿੱਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਵੀ ਭਾਰੀ ਹੰਗਾਮਾ ਹੋਇਆ ਅਤੇ ਫਿਰ ਹੰਗਾਮੇ ਕਾਰਨ ਵਿਧਾਨ ਸਭਾ ਕੱਲ੍ਹ ਤੱਕ ਮੁਲਤਵੀ ਕਰਨੀ ਪਈ ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …