ਸੋਨ ਤਮਗਾ ਜੇਤੂ ਨੂੰ ਮਿਲੇਗਾ ਦੋ ਲੱਖ ਰੁਪਏ ਦਾ ਇਨਾਮ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਵੱਲੋਂ ਏਸ਼ੀਅਨ ਰੈਸਲਿੰਗ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗ਼ਮਾ ਜਿੱਤਣ ਵਾਲੀ ਦੇਸ਼ ਦੀ ਪਹਿਲੀ ਪਹਿਲਵਾਨ ਨਵਜੋਤ ਕੌਰ ਨੂੰ 2 ਲੱਖ ਰੁਪਏ ਦਾ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਭਰੋਸਾ ਅੱਜ ਨਵਜੋਤ ਕੌਰ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਸਮੇਂ ਦਿੱਤਾ ਗਿਆ, ਜਦੋਂ ਉਹ ਸੁਖਬੀਰ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਨ ਲਈ ਆਏ ਸਨ।
ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਨੂੰ ਵੀ ਬੇਨਤੀ ਕੀਤੀ ਕਿ ਨਵਜੋਤ ਨੂੰ ਡੀਐਸਪੀ ਦੀ ਨੌਕਰੀ ਦਿੱਤੀ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਰਤ ਦੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੀ ਸਟਾਰ ਹਰਮਨਪ੍ਰੀਤ ਕੌਰ ਨੂੰ ਡੀਐਸਪੀ ਨਿਯੁਕਤ ਕਰਨਾ ਇੱਕ ਪ੍ਰਸੰਸਾਯੋਗ ਕਦਮ ਸੀ।

