ਜੇਲ੍ਹਾਂ ਦੇ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਜੇਲ੍ਹਾਂ ਦੇ ਪ੍ਰਬੰਧ ਤੇ ਨਿਗਰਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ ਵਿੱਚ ਸਹਾਇਕ ਸੁਪਰਡੈਂਟਾਂ ਦੀਆਂ 20 ਅਤੇ ਵਾਰਡਨਾਂ ਦੀਆਂ 305 ਆਸਾਮੀਆਂ ਬਹਾਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ। ਨਾਭਾ ਜੇਲ੍ਹ ਅਤੇ ਗੁਰਦਾਸਪੁਰ ਕੇਂਦਰੀ ਜੇਲ੍ਹ ਕਾਂਡ ਵਰਗੀਆਂ ਵਾਰਦਾਤਾਂ ਨੂੰ ਮੁੜ ਵਾਪਰਨ ਤੋਂ ਰੋਕਣ ਅਤੇ ਜੇਲ੍ਹਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੈਬਨਿਟ ਨੇ ਇਹ ਆਸਾਮੀਆਂ ਬਹਾਲ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਆਸਾਮੀਆਂ ਲਈ ਭਰਤੀ ਡਾਇਰੈਕਟਰ ਜਨਰਲ ਪੰਜਾਬ ਪੁਲਿਸ ਵੱਲੋਂ ਕੀਤੀ ਜਾਵੇਗੀ। ਕੈਬਨਿਟ ਨੇ ਐਵਰਸਟ ਚੋਟੀ ਸਰ ਕਰਨ ਵਾਲੇ ਪ੍ਰਿਥਵੀ ਸਿੰਘ ਚਾਹਲ ਨੂੰ ਪੰਜਾਬ ਪੁਲਿਸ ਵਿਚ ਡੀਐਸਪੀ ਨਿਯੁਕਤ ਕਰਨ ਨੂੰ ਹਰੀ ਝੰਡੀ ਵੀ ਦਿੱਤੀ।
Check Also
ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ …