24 ਮਾਰਚ ਨੂੰ ਹੋਵੇਗਾ ਪੰਜਾਬ ਦਾ ਬਜਟ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਬੱਜਟ ਸੈਸ਼ਨ 20 ਤੋਂ 28 ਮਾਰਚ ਤੱਕ ਹੋਏਗਾ। ਇਸ ਦੌਰਾਨ ਪੰਜਾਬ ਦਾ ਬਜਟ 24 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਬਜਟ ਸੈਸ਼ਨ 20 ਮਾਰਚ ਨੂੰ ਸ਼ਰਧਾਂਜਲੀਆਂ ਦੇਣ ਨਾਲ ਸ਼ੁਰੂ ਹੋਵੇਗਾ ਤੇ ਉਸੇ ਦਿਨ ਸਵੇਰੇ 11 ਵਜੇ ਰਾਜਪਾਲ ਦਾ ਭਾਸ਼ਣ ਹੋਵੇਗਾ। ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦਾ ਮਤਾ 21 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਤੋਂ ਬਾਅਦ ਇਸ ‘ਤੇ ਚਰਚਾ ਹੋਵੇਗੀ। ਇਸ ਮਤੇ ‘ਤੇ ਬਹਿਸ ਅਗਲੇ ਦੋ ਦਿਨ ਤੱਕ ਚੱਲੇਗੀ। ਬਜਟ ਸੈਸ਼ਨ ਦੀ ਸਮਾਪਤੀ 28 ਮਾਰਚ ਨੂੰ ਹੋਵੇਗੀ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …