ਕਿਹਾ, ਭਾਜਪਾ ਕਰਦੀ ਹੈ ਰਾਜਨੀਤੀ, ਕਸ਼ਮੀਰ ਦੀ ਹਾਲਤ ਦੇਖ ਕੇ ਰੋਣਾ ਆਉਂਦਾ ਹੈ
ਸਿੰਗਾਪੁਰ/ਬਿਊਰੋ ਨਿਊਜ਼
ਰਾਹੁਲ ਗਾਂਧੀ ਤਿੰਨ ਦਿਨਾਂ ਦੌਰੇ ‘ਤੇ ਸਿੰਘਾਪੁਰ ਪਹੁੰਚ ਗਏ ਹਨ। ਰਾਹੁਲ ਗਾਂਧੀ ਨੇ ਇੱਥੇ ਭਾਰਤੀ ਭਾਈਚਾਰੇ ਨੂੰ ਸੰਬੋਧਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਮੋਦੀ ਸਰਕਾਰ ‘ਤੇ ਸ਼ਾਂਤੀ ਅਤੇ ਅਮਨ ਭੰਗ ਕਰਨ ਦਾ ਇਲਜ਼ਾਮ ਵੀ ਲਗਾਇਆ। ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਸਰਕਾਰ ਬਣਨ ਤੋਂ ਬਾਅਦ ਜਦੋਂ ਮੈਂ ਜੰਮੂ ਕਸ਼ਮੀਰ ਗਿਆ ਤਾਂ ਉਥੋਂ ਦੇ ਹਾਲਾਤ ਦੇਖ ਕੇ ਮੈਨੂੰ ਰੋਣਾ ਆ ਗਿਆ। ਰਾਹੁਲ ਨੇ ਕਿਹਾ ਕਿ ਮੈਂ ਦੇਖਿਆ ਕਿਸ ਤਰ੍ਹਾਂ ਇਕ ਖਰਾਬ ਫੈਸਲਾ ਸਾਲਾਂ ਦੀ ਕੀਤੀ ਗਈ ਮਿਹਨਤ ‘ਤੇ ਪਾਣੀ ਫੇਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਂਗਰਸ ਸੱਤਾ ਵਿਚ ਸੀ ਤਾਂ ਸਮਾਜ ਵਿਚ ਬਰਾਬਰਤਾ ਲਈ ਕੰਮ ਕਰਦੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਇਸ ਨੂੰ ਜਾਰੀ ਰੱਖੇਗੀ। ਗਾਂਧੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੇ ਲੋਕਾਂ ਨੂੰ ਜੋੜਨ ਦਾ ਕੰਮ ਕੀਤਾ ਹੈ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …