Breaking News
Home / ਭਾਰਤ / ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਨਾ ਦੇਣ ‘ਤੇ ਵਿਵਾਦ

ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਨਾ ਦੇਣ ‘ਤੇ ਵਿਵਾਦ

ਨਰਿੰਦਰ ਮੋਦੀ ਨੇ ਨਾਇਡੂ ਨਾਲ ਕੀਤੀ ਗੱਲਬਾਤ, ਟੀ.ਡੀ.ਪੀ. ਦੇ ਦੋ ਮੰਤਰੀਆਂ ਨੇ ਦਿੱਤਾ ਅਸਤੀਫਾ
ਨਵੀਂ ਦਿੱਲੀ/ਬਿਊਰੋ ਨਿਊਜ਼
ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਦਰਜਾ ਨਾ ਦੇਣ ਦੇ ਵਿਵਾਦ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਵਿਚਕਾਰ ਗੱਲਬਾਤ ਹੋਈ ਹੈ। ਅਜਿਹਾ ਕਿਹਾ ਜਾ ਰਿਹਾ ਹੈ ਕਿ ਮਾਮਲੇ ਨੂੰ ਲੈ ਕੇ ਦੋਵਾਂ ਵਿਚਕਾਰ ਕਰੀਬ 20 ਮਿੰਟ ਤੱਕ ਗੱਲਬਾਤ ਹੋਈ। ਤੇਲਗੂ ਦੇਸਮ ਪਾਰਟੀ ਦੇ ਦੋ ਕੇਂਦਰੀ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਲਈ ਪਹੁੰਚੇ ਅਤੇ ਉਨ੍ਹਾਂ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਨੂੰ ਸੌਂਪ ਦਿੱਤਾ। ਇਸ ਤੋਂ ਪਹਿਲਾਂ ਚੰਦਰ ਬਾਬੂ ਨਾਇਡੂ ਨੇ ਸਰਕਾਰ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਚੋਂ ਸਾਡੇ ਦੋ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ। ਨਾਇਡੂ ਨੇ ਇਹ ਵੀ ਦੱਸਿਆ ਕਿ ਮੈਂ 29 ਵਾਰ ਦਿੱਲੀ ਗਿਆ ਹਾਂ, ਪਰ ਕੋਈ ਵੀ ਫਾਇਦਾ ਨਹੀਂ ਹੋਇਆ।

Check Also

ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ  ਚੋਣ

ਪਿ੍ਰਅੰਕਾ ਗਾਂਧੀ ਨੇ ਚੋਣ ਲੜਨ ਤੋਂ ਵੱਟਿਆ ਪਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ …