ਭਰੂਣ ਹੱਤਿਆ ਮੁਕੰਮਲ ਰੂਪ ਵਿਚ ਬੰਦ ਹੋਵੇ : ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼
ਸੀਰੀਆ ਵਿਚ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਅਤੇ ਹਵਾਈ ਹਮਲਿਆਂ ਵਿਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਅਤੇ ਵਿਸ਼ਵ ਭਰ ਵਿਚ ਸ਼ਾਂਤੀ ਬਹਾਲ ਕਰਨ ਲਈ ਅਰਦਾਸ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸੀਰੀਆ ਦੇ ਹਲਾਤ ਦਿਨ ਪ੍ਰਤੀ ਦਿਨ ਖਰਾਬ ਹੋ ਰਹੇ ਹਨ, ਸੋ ਵਾਹਿਗੁਰੂ ਅੱਗੇ ਅਰਦਾਸ ਕਰ ਬੇਨਤੀ ਕੀਤੀ ਗਈ ਹੈ ਕਿ ਸੀਰੀਆ ਵਿਚ ਸ਼ਾਂਤੀ ਪਰਤ ਆਵੇ।
ਜਥੇਦਾਰ ਵੱਲੋਂ ਇਸ ਮੌਕੇ ਮਹਿਲਾ ਦਿਵਸ ਦੀਆਂ ਵਧਾਈਆਂ ਵੀ ਸਭ ਨੂੰ ਦਿੱਤੀਆਂ ਗਈਆਂ ਤੇ ਅਪੀਲ ਕੀਤੀ ਕਿ ਭਰੂਣ ਹੱਤਿਆ ਪੂਰਨ ਰੂਪ ਵਿਚ ਬੰਦ ਕੀਤੀ ਜਾਵੇ ਅਤੇ ਦਾਜ ਵਰਗੀ ਲਾਹਨਤ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਮਹਿਲਾਵਾਂ ਕਿਸੇ ਵੀ ਪੱਖ ਤੋਂ ਮਰਦਾਂ ਨਾਲੋ ਘੱਟ ਨਹੀਂ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …