ਸੁਖਬੀਰ ਬਾਦਲ ਨੇ 14 ਮਾਰਚ ਨੂੰ ਪਾਰਟੀ ਆਗੂਆਂ ਦੀ ਮੀਟਿੰਗ ਸੱਦੀ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਪਾਰਟੀ ਵੱਲੋਂ 20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ। ਇਹ ਘਿਰਾਓ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਨਾ ਕਰਨ ਦੇ ਰੋਸ ਵਜੋਂ ਹੋਵੇਗਾ। ਪਾਰਟੀ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਕਰਜ਼ਾ ਮੁਆਫ਼ੀ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਹੁਣ ਸਰਕਾਰ ਨੇ ਸਮੁੱਚਾ ਕਰਜ਼ਾ ਮੁਆਫ਼ ਕਰਨ ਤੋਂ ਹੱਥ ਪਿੱਛੇ ਖਿੱਚ ਲਏ ਹਨ। ਇਸ ਧਰਨੇ ਨੂੰ ਸਫ਼ਲ ਬਣਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 14 ਮਾਰਚ ਨੂੰ ਪਾਰਟੀ ਆਗੂਆਂ, ਵਿਧਾਇਕਾਂ ਅਤੇ ਸਾਬਕਾ ਵਿਧਾਇਕਾਂ ਨਾਲ ਮੀਟਿੰਗ ਕਰਨਗੇ। ਅਕਾਲੀ ਦਲ ਦਾ ਦਾਅਵਾ ਹੈ ਕਿ ਕਾਂਗਰਸ ਨੂੰ ਕਰਜ਼ਾ ਮੁਆਫ਼ੀ ਦੇ ਵਾਅਦੇ ਤੋਂ ਭੱਜਣ ਨਹੀਂ ਦਿੱਤਾ ਜਾਵੇਗਾ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …