-13.4 C
Toronto
Friday, January 23, 2026
spot_img
Homeਪੰਜਾਬਨਜਾਇਜ਼ ਮਾਈਨਿੰਗ ਨੂੰ ਲੈ ਕੇ ਖਹਿਰਾ ਨੇ ਕੀਤੀ ਪ੍ਰੈਸ ਕਾਨਫਰੰਸ

ਨਜਾਇਜ਼ ਮਾਈਨਿੰਗ ਨੂੰ ਲੈ ਕੇ ਖਹਿਰਾ ਨੇ ਕੀਤੀ ਪ੍ਰੈਸ ਕਾਨਫਰੰਸ

ਕਿਹਾ, ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਆਲ ਪਾਰਟੀ ਕਮੇਟੀ ਬਣਾਈ ਜਾਵੇ
ਜਲੰਧਰ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਜਲੰਧਰ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ ਗਈ। ਖਹਿਰਾ ਨੇ ਨਜਾਇਜ਼ ਮਾਈਨਿੰਗ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਲਜ਼ਾਮ ਲਗਾਇਆ ਕਿ ਅਫ਼ਸਰਸ਼ਾਹੀ ਮਾਈਨਿੰਗ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਫੇਲ੍ਹ ਰਹੀ ਹੈ ਤੇ ਮੁੱਖ ਮੰਤਰੀ ਦੀ ਉਡਾਰੀ ਤੋਂ ਬਾਅਦ ਮਾਈਨਿੰਗ ਨੂੰ ਬਰੇਕਾਂ ਲੱਗਦੀਆਂ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਦੇ ਦਖ਼ਲ ਨਾਲ ਹੀ ਮਾਈਨਿੰਗ ਰੁਕ ਸਕਦੀ ਹੈ ਕਿਉਂਕਿ ਇਸ ਖੇਡ ਵਿਚ ਕਾਂਗਰਸ ਦੇ ਲੀਡਰ ਵੀ ਸ਼ਾਮਲ ਹਨ। ਖਹਿਰਾ ਨੇ ਮੰਗ ਕੀਤੀ ਕਿ ਉਨ੍ਹਾਂ ਲੋਕਾਂ ਦੇ ਨਾਮ ਜਨਤਕ ਕੀਤੇ ਜਾਣ ਜੋ ਗੈਰ ਕਾਨੂੰਨੀ ਮਾਈਨਿੰਗ ਕਰ ਰਹੇ ਹਨ। ਇਨ੍ਹਾਂ ਵਿਚ 11 ਕਾਂਗਰਸੀ ਵਿਧਾਇਕ ਤੇ ਮੰਤਰੀ ਵੀ ਸ਼ਾਮਲ ਹਨ। ਖਹਿਰਾ ਨੇ ਕਿਹਾ ਕਿ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਆਲ ਪਾਰਟੀ ਕਮੇਟੀ ਬਣਾਈ ਜਾਵੇ, ਜੋ ਖ਼ੁਦ ਜਾ ਕੇ ਇਨ੍ਹਾਂ ਖਦਾਨਾਂ ਦੀ ਜਾਂਚ ਕਰੇ। ਉਨ੍ਹਾਂ ਕਿਹਾ ਕਿ ਜੋ ਇਸ ਧੰਦੇ ਵਿਚ ਸ਼ਾਮਲ ਹਨ, ਚਾਹੇ ਉਹ ਕਾਂਗਰਸੀ ਹੋਣ ਜਾਂ ਅਕਾਲੀ, ਸਖ਼ਤ ਕਾਰਵਾਈ ਕੀਤੀ ਜਾਵੇ।

RELATED ARTICLES
POPULAR POSTS