25.7 C
Toronto
Saturday, June 27, 2026
spot_img
Homeਪੰਜਾਬਨਵਜੋਤ ਕੌਰ ਨੂੰ ਮਿਲਿਆ ਡੀਐਸਪੀ ਦਾ ਅਹੁਦਾ

ਨਵਜੋਤ ਕੌਰ ਨੂੰ ਮਿਲਿਆ ਡੀਐਸਪੀ ਦਾ ਅਹੁਦਾ

ਕੈਪਟਨ ਅਮਰਿੰਦਰ ਨੇ ਪੰਜ ਲੱਖ ਰੁਪਏ ਦਾ ਇਨਾਮ ਵੀ ਦਿੱਤਾ
ਚੰਡੀਗੜ੍ਹ/ਬਿਊਰੋ ਨਿਊਜ਼
ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ਵਿੱਚ ਚਮਕਾਉਣ ਵਾਲੀ ਨਵਜੋਤ ਕੌਰ ਨੂੰ ਅੱਜ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਡੀਐਸਪੀ ਦੇ ਅਹੁਦੇ ਨਾਲ ਨਿਵਾਜਿਆ। ਕੈਪਟਨ ਅਮਰਿੰਦਰ ਸਿੰਘ ਨੇ ਉਸ ਨੂੰ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ। ਨਵਜੋਤ ਕੌਰ ਨੇ ਲੰਘੇ ਦਿਨੀਂ ਰੂਸ ਦੇ ਕਿਰਗਿਸਤਾਨ ਦੇ ਬਿਸ਼ਕੇਕ ਵਿਚ ਖੇਡੀ ਜਾ ਰਹੀ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ ਜਿੱਤਿਆ ਸੀ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਨਵਜੋਤ ਨੇ 65 ਕਿਲੋਗ੍ਰਾਮ ਵਰਗ ਵਿਚ ਸੋਨ ਤਗ਼ਮਾ ਜਿੱਤਿਆ।
ਇਸ ਤੋਂ ਪਹਿਲਾਂ ਅੱਜ ਦੁਪਹਿਰੇ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਨਵਜੋਤ ਕੌਰ ਨੂੰ ਅੰਮ੍ਰਿਤਸਰ ਦੇ ਕਾਲਜ ਵਿਚ ਚੱਲ ਰਹੇ ਸਮਾਗਮ ਦੌਰਾਨ ਡਾ. ਭੀਮ ਰਾਓ ਅੰਬੇਡਕਰ ਐਵਾਰਡ ਨਾਲ ਸਨਮਾਨਤ ਕਰਕੇ ਇੱਕ ਲੱਖ ਰੁਪਏ ਦਾ ਨਕਦ ਇਨਾਮ ਵੀ ਦਿੱਤਾ।

RELATED ARTICLES
POPULAR POSTS