ਚੰਡੀਗੜ੍ਹ : ਦੇਸ਼ ਦੇ ਨਾਂ ਨੂੰ ਸੁਨਹਿਰੀ ਅੱਖਰਾਂ ‘ਚ ਚਮਕਾਉਣ ਵਾਲੀ ਨਵਜੋਤ ਕੌਰ ਨੂੰ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਚ ਡੀਐਸਪੀ ਦੇ ਅਹੁਦੇ ਨਾਲ ਨਿਵਾਜਿਆ। ਕੈਪਟਨ ਨੇ ਉਸ ਨੂੰ ਪੰਜ ਲੱਖ ਰੁਪਏ ਦੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ। ਨਵਜੋਤ ਕੌਰ ਨੇ ਲੰਘੇ ਦਿਨੀਂ ਰੂਸ ਦੇ ਕਿਰਗਿਸਤਾਨ ਦੇ ਬਿਸ਼ਕੇਕ ‘ਚ ਖੇਡੀ ਗਈ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ ‘ਚ ਸੋਨ ਤਗ਼ਮਾ ਜਿੱਤਿਆ ਸੀ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਬਾਗੜੀਆਂ ਦੀ ਜੰਮਪਲ ਨਵਜੋਤ ਨੇ 65 ਕਿਲੋਗ੍ਰਾਮ ਵਰਗ ‘ਚ ਸੋਨ ਤਗ਼ਮਾ ਜਿੱਤਿਆ। ਵਿਧਾਇਕ ਰਾਜ ਕੁਮਾਰ ਵੇਰਕਾ ਨੇ ਵੀ ਨਵਜੋਤ ਕੌਰ ਨੂੰ ਅੰਮ੍ਰਿਤਸਰ ਦੇ ਕਾਲਜ ਵਿਚ ਚੱਲ ਰਹੇ ਸਮਾਗਮ ਦੌਰਾਨ ਡਾ. ਭੀਮ ਰਾਓ ਅੰਬੇਡਕਰ ਐਵਾਰਡ ਨਾਲ ਸਨਮਾਨਤ ਕਰਕੇ ਇੱਕ ਲੱਖ ਰੁਪਏ ਦਾ ਨਕਦ ਇਨਾਮ ਦਿੱਤਾ।
ਨਵਜੋਤ ਕੌਰ ਨੂੰ ਮਿਲਿਆ ਡੀਐਸਪੀ ਦਾ ਅਹੁਦਾ
RELATED ARTICLES

