ਮਨੋਹਰ ਲਾਲ ਖੱਟਰ ਨੇ ਵੀ ਆ ਕੇ ਪਕੌੜੇ ਖਾਧੇ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਅੱਜ ਵਿਧਾਨ ਸਭਾ ਦੇ ਬਾਹਰ ਪਕੌੜਾ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵਿਰੋਧ ਪ੍ਰਦਰਸ਼ਨ ਵਿੱਚ ਆ ਕੇ ਪਕੌੜਿਆਂ ਦਾ ਸਵਾਦ ਚੱਖਿਆ। ਮੁੱਖ ਮੰਤਰੀ ਨੇ ਰਸਮੀ ਤੌਰ ‘ਤੇ ਪਕੌੜਾ ਖਾਣ ਤੋਂ ਬਾਅਦ ਕਾਂਗਰਸ ਦੇ ਵਿਧਾਇਕਾਂ ਨੂੰ 10 ਰੁਪਏ ਦਿੱਤੇ। ਹਾਲਾਂਕਿ ਕਾਂਗਰਸੀ ਵਿਧਾਇਕਾਂ ਨੇ ਉਨ੍ਹਾਂ ਕੋਲੋਂ 50 ਰੁਪਇਆਂ ਦੀ ਮੰਗ ਕੀਤੀ। ਖੱਟਰ ਨੇ ਇਸ ਮੌਕੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਚੰਗੇ ਰੁਜ਼ਗਾਰ ਲੱਗੇ ਹੋਏ ਹਨ ਤੇ ਲੋਕਤੰਤਰ ਵਿਚ ਸਭ ਨੂੰ ਪ੍ਰਦਰਸ਼ਨ ਕਰਨ ਦਾ ਹੱਕ ਹੈ। ਚੇਤੇ ਰਹੇ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਪਕੌੜੇ ਵੇਚਣਾ ਵੀ ਰੁਜ਼ਗਾਰ ਹੈ ਤੇ ਇਸ ਤੋਂ ਬਾਅਦ ਹੀ ਕਾਂਗਰਸ ਨੇ ਦੇਸ਼ ਭਰ ਵਿਚ ਮੋਦੀ ਸਰਕਾਰ ਖ਼ਿਲਾਫ ਪਕੌੜਾ ਪ੍ਰਦਰਸ਼ਨ ਕੀਤੇ ਸਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …