ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੂੰ ‘ਅਜ਼ਾਦ ਸਿਪਾਹੀ’ ਐਲਾਨਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ઠਨਰਿੰਦਰ ਮੋਦੀ ਨੂੰ ਘੇਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ઠਸੁਨੀਲ ਜਾਖੜ ਨੇ ਕਿਹਾ ਕਿ ਅਸਲ ਵਿੱਚ ਮੋਦੀ ਨੇ ਇਹ ਕਬੂਲ ਕੀਤਾ ਹੈ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਿੱਚ ਅਜ਼ਾਦ ਅਤੇ ਜਮਹੂਰੀ ਸੱਭਿਆਚਾਰ ਕਾਇਮ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਰਸਾਏ ਗਏ ਪੰਜਾਬੀਆਂ ਦੇ ਆਤਮ-ਸਨਮਾਨ ਵਾਲੇ ਸੁਤੰਤਰ ਚਰਿੱਤਰ ਨੂੰ ਵੀ ਮਾਨਤਾ ਦਿੱਤੀ ਹੈ। ਇੱਥੇ ਉਨ੍ਹਾਂ ਕਿਹਾ ਕਿ ਇਹ ਮੋਦੀ ਅਧੀਨ ਭਾਰਤੀ ਜਨਤਾ ਪਾਰਟੀ ਵਿੱਚ ਫੈਲੇ ਉਸ ਤਾਨਾਸ਼ਾਹੀ ਸੱਭਿਆਚਾਰ ਦੇ ਬਿਲਕੁਲ ਉਲਟ ਹੈ ਜਿਸ ਤਹਿਤ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਯਸ਼ਵੰਤ ਸਿਨਹਾ ਅਤੇ ਸ਼ਤਰੂਗਨ ਸਿਨਹਾ ਵਰਗੀਆਂ ਬੁਲੰਦ ਅਤੇ ਤਜਰਬੇਕਾਰ ਆਵਾਜ਼ਾਂ ਨੂੰ ਜਾਂ ਤਾਂ ਖਾਮੋਸ਼ ਕਰ ਦਿੱਤਾ ਗਿਆ ਜਾਂ ਮਾਰਗਦਰਸ਼ਕ ਮੰਡਲ ਵਿੱਚ ਧੱਕ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੰਜਾਬ ਦੇ ਹਿੱਤਾਂ ਦੀ ਰਖਵਾਲੀ ਸਬੰਧੀ ਭਾਜਪਾ ਤੋਂ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …