ਸੰਗਮਾ ਨੇ ਮੇਘਾਲਿਆ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
ਅਗਰਤਲਾ : ਭਾਜਪਾ ਦੀ ਤ੍ਰਿਪੁਰਾ ਇਕਾਈ ਦੇ ਮੁਖੀ ਅਤੇ ਨਵੇਂ ਚੁਣੇ ਗਏ ਵਿਧਾਇਕ ਬਿਪਲਬ ਕੁਮਾਰ ਦੇਬ ਨੂੰ ਸਰਬਸੰਮਤੀ ਨਾਲ ਸੂਬਾਈ ਭਾਜਪਾ ਵਿਧਾਇਕ ਦਾ ਨੇਤਾ ਚੁਣ ਲਿਆ ਗਿਆ। ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਸ ਸਬੰਧੀ ਐਲਾਨ ਕੀਤਾ। ਗਡਕਰੀ ਨੇ ਦੱਸਿਆ ਕਿ ਦੇਸ਼ ਤ੍ਰਿਪੁਰਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਵਿਧਾਇਕ ਸੁਦੀਪ ਰਾਏ ਬਰਮਨ ਨੇ ਬੈਠਕ ਵਿਚ ਦੇਸ਼ ਦੇ ਨਾਂ ਦਾ ਪ੍ਰਸਤਾਵ ਰੱਖਿਆ। ਓਧਰ ਮੇਘਾਲਿਆ ਵਿਚ ਰਾਜਪਾਲ ਗੰਗਾ ਪ੍ਰਸਾਦ ਨੇ ਨੈਸ਼ਨਲ ਪੀਪਲਜ਼ ਪਾਰਟੀ ਦੇ ਮੁਖੀ ਕੋਨਰਾਡ ਸੰਗਮਾ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਰਾਜ ਭਵਨ ਦੇ ਲਾਅਨ ਵਿਚ ਹੋਏ ਸਮਾਰੋਹ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਅਮਿਤ ਸ਼ਾਹ ਅਤੇ ਹੋਰ ਰਾਜਾਂ ਦੇ ਮੁੱਖ ਮੰਤਰੀ ਵੀ ਹਾਜ਼ਰ ਸਨ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …