Breaking News
Home / ਭਾਰਤ / ਕੌਮਾਂਤਰੀ ਮਹਿਲਾ ਦਿਵਸ ਮੌਕੇ ਮੋਦੀ ਨੇ ਮਹਿਲਾ ਸ਼ਕਤੀ ਨੂੰ ਕੀਤਾ ਸਲਾਮ

ਕੌਮਾਂਤਰੀ ਮਹਿਲਾ ਦਿਵਸ ਮੌਕੇ ਮੋਦੀ ਨੇ ਮਹਿਲਾ ਸ਼ਕਤੀ ਨੂੰ ਕੀਤਾ ਸਲਾਮ

ਨਵਜੋਤ ਸਿੱਧੂ ਨੇ ਵੀ ਬੀਐਸਐਫ ਦੀਆਂ ਮਹਿਲਾ ਕਾਂਸਟੇਬਲਾਂ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮਾਂਤਰੀ ਮਹਿਲਾ ਦਿਵਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਸ਼ਕਤੀ ਨੂੰ ਸਲਾਮ ਕੀਤਾ ਹੈ। ਮੋਦੀ ਨੇ ਕਿਹਾ ਕਿ ਸਾਨੂੰ ਮਹਿਲਾ ਸ਼ਕਤੀ ਦੀਆਂ ਉਪਲੱਬਧੀਆਂ ‘ਤੇ ਬਹੁਤ ਮਾਣ ਹੈ। ਚੇਤੇ ਰਹੇ ਕਿ ਅੱਜ 8 ਮਾਰਚ ਨੂੰ ਦੁਨੀਆ ਭਰ ਵਿਚ ਮਹਿਲਾ ਦਿਵਸ ਮਨਾਇਆ ਜਾਂਦਾ ਹੈ।
ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਰਹੱਦੀ ਆਊਟ ਪੋਸਟ, ਪੁਲ ਮੋਰਾਂ ਵਿਖੇ ਬੀ.ਐਸ.ਐਫ. ਦੀਆਂ ਮਹਿਲਾ ਕਾਂਸਟੇਬਲਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਜਿੱਥੇ ਬੀ.ਐਸ.ਐਫ. ਦੀਆਂ ਮਹਿਲਾਵਾਂ ਕਾਂਸਟੇਬਲਾਂ ਨੂੰ ਮਹਿਲਾ ਦਿਵਸ ਦੀ ਵਧਾਈ ਦਿੱਤੀ, ਓਥੇ ਹੀ ਕਿਹਾ ਕਿ ਅੱਜ ਔਰਤਾਂ ਸਾਰੇ ਖੇਤਰਾਂ ‘ਚ ਅੱਗੇ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਤੋਂ ਪਹਿਲਾਂ ਸਿੱਧੂ ਨੇ ਬਾਰਡਰ ਉੱਤੇ ਬੀਐਸਐਫ ਜਵਾਨਾਂ ਨਾਲ ਹੋਲੀ ਵੀ ਮਨਾਈ ਸੀ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …