Breaking News
Home / ਪੰਜਾਬ / ਰੇਡੀਓ ਚੰਨ ਪ੍ਰਦੇਸੀ ਦੀ ਛੇਵੀਂ ਵਰੇਗੰਢ ਮੌਕੇ ਡਾ. ਹਰਕੀਰਤ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਰੋਹ 24 ਨੂੰ

ਰੇਡੀਓ ਚੰਨ ਪ੍ਰਦੇਸੀ ਦੀ ਛੇਵੀਂ ਵਰੇਗੰਢ ਮੌਕੇ ਡਾ. ਹਰਕੀਰਤ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਰੋਹ 24 ਨੂੰ

ਪਟਿਆਲਾ : ਰੇਡੀਓ ਚੰਨ ਪ੍ਰਦੇਸੀ ਦੀ ਛੇਵੀਂ ਵਰੇਗੰਢ ਮੌਕੇ 24 ਮਾਰਚ ਦਿਨ ਸ਼ਨੀਵਾਰ ਨੂੰ ਪਟਿਆਲਾ ਦੇ ਥਾਪਰ ਕਾਲਜ ਦੇ ਆਡੀਟੋਰੀਅਮ ਵਿਖੇ ਡਾ. ਹਰਕੀਰਤ ਸਿੰਘ ਸਿੱਧੂ ਯਾਦਗਾਰੀ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਦੀ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸੈਮੀਨਾਰ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸੈਮੀਨਾਰ ‘ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਅਜੋਕਾ ਮੀਡੀਆ’ ਸਿਰਲੇਖ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਮਾਰੋਹ ਵਿਚ ਰੇਡੀਓ ਚੰਨ ਪ੍ਰਦੇਸੀ ਦੇ ਨਾਲ ਨਾਲ ਇੰਡੀਆ ਚੈਨਲ ਦੇ ਮੁਖੀ ਸ੍ਰ. ਜੋਗਿੰਦਰ ਸਿੰਘ ਮਹਿਰਾ, ਸਹਿ-ਮਾਲਕ ਸਰਵਣ ਟਿਵਾਣਾ ਅਤੇ ਦਰਸ਼ਨ ਬਸਰਾਓਂ ਦੀ ਪ੍ਰਮੁੱਖ ਭੂਮਿਕਾ ਹੈ। ਇਹ ਸਮਾਗਮ ਸਵੇਰੇ 9.30 ਵਜੇ ਸ਼ੁਰੂ ਹੋ ਕੇ ਦੁਪਹਿਰ 2.00 ਵਜੇ ਸੰਪੰਨ ਹੋਵੇਗਾ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …