ਪਟਿਆਲਾ/ਬਿਊਰੋ ਨਿਊਜ਼
ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਡਾ. ਹਰਸ਼ਿੰਦਰ ਕੌਰ ਨੂੰ ਮਹਿਲਾਵਾਂ ਸਮੇਤ ਹੋਰ ਵਰਗਾਂ ਦੀ ਭਲਾਈ ਲਈ ਕੀਤੇ ਕਾਰਜਾਂ ਬਦਲੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਨਾਰੀ ਸ਼ਕਤੀ ਦਾ ਐਡਵੋਕੇਟ ਐਲਾਨਿਆ ਗਿਆ ਹੈ। ਡਾ. ਹਰਸ਼ਿੰਦਰ ਕੌਰ (ਐਸੋਸੀਏਟ ਪ੍ਰਫੈਸਰ, ਬਾਲ ਵਿਭਾਗ, ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ) ਢਾਈ ਦਹਾਕਿਆਂ ਤੋਂ ਸਮਾਜ ਭਲਾਈ ਕਾਰਜਾਂ ਵਿੱਚ ਮਸਰੂਫ ਹਨ। ਇਨ੍ਹਾਂ ਕਾਰਜਾਂ ਵਿੱਚ ਭਰੂਣ ਹੱਤਿਆ, ਦਾਜ ਤੇ ਘਰੇਲੂ ਹਿੰਸਾ ਆਦਿ ਵਿਰੁੱਧ ਆਵਾਜ਼ ਚੁੱਕਣਾ ਸ਼ਾਮਲ ਹੈ। ਡਾ. ਹਰਸ਼ਿੰਦਰ ਕੌਰ ਨੂੰ ਰਾਸ਼ਟਰਪਤੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਡਾ. ਹਰਸ਼ਿੰਦਰ ਕੌਰ ਟੀ.ਵੀ, ਰੇਡੀਓ, ਅਖ਼ਬਾਰਾਂ, ਸੱਥਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਯੂਥ ਵਿੰਗਾਂ ਰਾਹੀਂ ਦੇਸ਼ ਦੇ ਹੋਰ ਹਿੱਸਿਆਂ ਸਮੇਤ ਬਾਹਰਲੇ ਮੁਲਕਾਂ ਵਿੱਚ ਜਾ ਕੇ ਵੀ ਮਾਦਾ ਭਰੂਣ ਹੱਤਿਆ ਅਤੇ ਦਾਜ ਪ੍ਰਥਾ ਰੋਕਣ ਲਈ ਯਤਨਸ਼ੀਲ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤੱਕ ਪੰਜਾਬ, ਹਰਿਆਣਾ, ਮਹਾਰਾਸ਼ਟਰ ਤੇ ਵਤਨੋਂ ਪਾਰ ਦੇ 58 ਹਜ਼ਾਰ ਤੋਂ ਵੱਧ ਨੌਜਵਾਨ ਦਾਜ ਨਾ ਲੈਣ ਦੀ ਮੁਹਿੰਮ ਵਿੱਚ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ 800 ਤੋਂ ਵੱਧ ਦਾਜ ਲਏ ਬਿਨਾਂ ਵਿਆਹ ਵੀ ਕਰਵਾ ਚੁੱਕੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …