ਹਰ ਇਨਸਾਨ ਨੂੰ ਸਨਮਾਨ ਨਾਲ ਮਰਨ ਦਾ ਅਧਿਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਇਕ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਆਪਣੇ ਆਦੇਸ਼ ਵਿਚ ਕਿਹਾ ਕਿ ਹਰ ਵਿਅਕਤੀ ਨੂੰ ਸਨਮਾਨ ਨਾਲ ਮਰਨ ਦਾ ਹੱਕ ਹੈ ਤੇ ਕਿਸੇ ਵੀ ਇਨਸਾਨ ਨੂੰ ਇਸ ਤੋਂ ਵਾਂਝਾ ਨਹੀਂ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਵਿਚ ਮਰ ਰਹੇ ਵਿਅਕਤੀ ਵੱਲੋਂ ਇੱਛਾ ਮੌਤ ਲਈ ਵਸੀਅਤ ਨੂੰ ਮਾਨਤਾ ਦੇਣ ਦੀ ਮੰਗ ਕੀਤੀ ਗਈ ਸੀ। ઠਵਸੀਅਤ ਇਕ ਲਿਖਿਆ ਦਸਤਾਵੇਜ਼ ਹੁੰਦਾ ਹੈ, ਜਿਸ ਵਿਚ ਕੋਈ ਮਰੀਜ਼ ਪਹਿਲਾਂ ਤੋਂ ਇਹ ਨਿਰਦੇਸ਼ ਦਿੰਦਾ ਹੈ ਕਿ ਮਰਨ ਦੀ ਸਥਿਤੀ ਵਿਚ ਪਹੁੰਚਣ ਜਾਂ ਰਜ਼ਾਮੰਦੀ ਨਾ ਦੇਣ ਦੀ ਸਥਿਤੀ ਵਿਚ ਪਹੁੰਚਣ ‘ਤੇ ਉਸ ਨੂੰ ਕਿਸ ਤਰ੍ਹਾਂ ਦਾ ਇਲਾਜ ਦਿੱਤਾ ਜਾਵੇ। ਇਛਾ ਮੌਤ ਜਾਂ ਸੌਖੀ ਮੌਤ ਉਹ ਸਥਿਤੀ ਹੈ, ਜਦੋਂ ਕਿਸੇ ਮਰੀਜ਼ ਦੀ ਮੌਤ ਵੱਲ ਵਧਣ ਦੀ ਇੱਛਾ ਕਾਰਨ ਉਸ ਨੂੰ ਇਲਾਜ ਦੇਣਾ ਬੰਦ ਕਰ ਦਿੱਤਾ ਜਾਂਦਾ ਹੈ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਪ੍ਰਧਾਨਗੀ ਵਾਲੀ ਪੰਜ ਜੱਜਾਂ ਦੀ ਬੈਂਚ ਨੇ ਪਿਛਲੇ ਸਾਲ 11 ਅਕਤੂਬਰ ਨੂੰ ਇਸ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ।
Check Also
ਡਾ. ਅੰਬੇਡਕਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਸ਼ਰਧਾਂਜਲੀ ਭੇਟ
ਪੰਜਾਬ ਵਿਚ ਵੀ ਵੱਖ-ਵੱਖ ਥਾਵਾਂ ’ਤੇ ਡਾ. ਅੰਬੇਡਕਰ ਸਬੰਧੀ ਹੋਏ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ …