-0.4 C
Toronto
Monday, April 20, 2026
spot_img
Homeਪੰਜਾਬਢਾਈ ਕਰੋੜ ਦੀ ਹੈਰੋਇਨ ਸਮੇਤ ਲੁਧਿਆਣਾ 'ਚ ਦੋ ਨੌਜਵਾਨ ਗ੍ਰਿਫਤਾਰ

ਢਾਈ ਕਰੋੜ ਦੀ ਹੈਰੋਇਨ ਸਮੇਤ ਲੁਧਿਆਣਾ ‘ਚ ਦੋ ਨੌਜਵਾਨ ਗ੍ਰਿਫਤਾਰ

ਪੰਜਾਬ-ਰਾਜਸਥਾਨ ਬਾਰਡਰ ਨੇੜਿਓਂ ਦੋ ਵਿਅਕਤੀ ਤਿੰਨ ਕਿਲੋਂ ਚਾਂਦੀ ਸਮੇਤ ਫੜੇ
ਲੁਧਿਆਣਾ/ਬਿਊਰੋ ਨਿਊਜ਼
ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਹਰਮਿੰਦਰ ਸਿੰਘ ਤੇ ਗੁਰਮੀਤ ਸਿੰਘ ਨੂੰ ਲੁਧਿਆਣਾ ‘ਚ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਢਾਈ ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਇਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਪੰਜਾਬ-ਰਾਜਸਥਾਨ ਇੰਟਰ ਸਟੇਟ ਬੈਰੀਅਰ ਦੇ ਨੇੜਿਉਂ ਤਿੰਨ ਕਿੱਲੋ ਚਾਂਦੀ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਖੀ ਡਾ. ਕੇਤਨ ਬਲਿਰਾਮ ਪਾਟਿਲ ਨੇ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਨੇ ਪੰਜਾਬ-ਰਾਜਸਥਾਨ ਬਾਰਡਰ ਦੇ ਗੁਮਜਾਲ ਨੇੜੇ ਨਾਕੇ ਦੇ ਦੌਰਾਨ ਇਹ ਬਰਾਮਦਗੀ ਕੀਤੀ ਹੈ। ਫੜੇ ਗਏ ਵਿਅਕਤੀਆਂ ਨੂੰ ਪੁਲਿਸ ਨੇ ਜਾਂਚ ਲਈ ਆਬਕਾਰੀ ਅਤੇ ਕਰ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ। ਇਹ ਦੋਵੇਂ ਵਿਅਕਤੀ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਿਤ ਹਨ।

RELATED ARTICLES
POPULAR POSTS