ਪੰਜਾਬ ਦੀਆਂ ਮਹਿਲਾਵਾਂ ਦਾ ਵਧਿਆ ਮਾਣ
ਨਵੀਂ ਦਿੱਲੀ/ਬਿਊਰੋ ਨਿਊਜ਼
ਕੌਮਾਂਤਰੀ ਮਹਿਲਾ ਦਿਵਸ ‘ਤੇ ਪੰਜਾਬ ਦੀਆਂ ਮਹਿਲਾਵਾਂ ਨੂੰ ਉਸ ਸਮੇਂ ਹੋਰ ਵੱਧ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ, ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਮਜ਼ਬੂਤੀਕਰਨ ਵਿਚ ਪਾਏ ਗਏ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਤ ਕੀਤਾ। ਲੰਘੇ ਕੱਲ੍ਹ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਰੋਹ ਦੌਰਾਨ ਇਹ ਐਵਾਰਡ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਰਜੀਆ ਸੁਲਤਾਨਾ ਨੇ ਪ੍ਰਾਪਤ ਕੀਤਾ। ਇਸ ਮੌਕੇ ਰਜੀਆ ਸੁਲਤਾਨਾ ਨੇ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਵਿਚ ਬਿਹਤਰੀਨ ਕਾਰਗੁਜ਼ਾਰੀ ਅਤੇ ਲਿੰਗ ਅਨੁਪਾਤ ਵਿਚ ਸੁਧਾਰ ਦਰਜ ਕਰਨ ਕਾਰਨ ਪੰਜਾਬ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਤ ਕੀਤਾ ਗਿਆ ਹੈ।
Check Also
ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ
ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …