ਸਮੁੱਚੇ ਸੰਗੀਤ ਜਗਤ ‘ਚ ਸੋਗ ਦੀ ਲਹਿਰ
ਅੰਮ੍ਰਿਤਸਰ/ਬਿਊਰੋ ਨਿਊਜ਼
ਸੰਗੀਤ ਪ੍ਰੇਮੀਆਂ ਲਈ ਇਹ ਖਬਰ ਬਹੁਤ ਹੀ ਦੁੱਖ ਭਰੀ ਹੈ ਕਿ ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਪਿਆਰੇ ਲਾਲ ਵਡਾਲੀ ਦਾ ਅੱਜ ਦੇਹਾਂਤ ਹੋ ਗਿਆ। ਵਡਾਲੀ ਭਰਾਵਾਂ ਵਿਚੋਂ ਪਿਆਰੇ ਲਾਲ ਛੋਟੇ ਸਨ। ਪਿਆਰੇ ਲਾਲ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਹੈ। ਛਾਤੀ ਵਿਚ ਦਰਦ ਦੀ ਸ਼ਿਕਾਇਤ ਹੋਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਵਡਾਲੀ ਭਰਾਵਾਂ ਦੀ ਜੋੜੀ ਸੰਗੀਤ ਦੇ ਖੇਤਰ ਵਿੱਚ ਇੱਕ ਉੱਚ ਪੱਧਰ ਦੀ ਸੰਗੀਤਕ ਜੋੜੀ ਸੀ। ਪਿਆਰੇ ਲਾਲ ਦੀ ਉਮਰ 75 ਸਾਲ ਸੀ ਅਤੇ ਉਨ੍ਹਾਂ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਗੁਰੂ ਕੀ ਵਡਾਲੀ ਵਿੱਚ ਹੋਇਆ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਵਡਾਲੀ ਭਰਾਵਾਂ ਦੀ ਗਾਇਕ ਜੋੜੀ ਨੂੰ ਪ੍ਰਦਮਸ੍ਰੀ ਦਾ ਐਵਾਰਡ ਵੀ ਮਿਲਿਆ ਸੀ। ਪਿਆਰੇ ਲਾਲ ਦੀ ਮੌਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਸਮੇਤ ਧਾਰਮਿਕ, ਰਾਜਨੀਤਕ, ਸਮਾਜਿਕ ਅਤੇ ਸਮੁੱਚੇ ਸੰਗੀਤ ਜਗਤ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …