50 ਵਿਅਕਤੀਆਂ ਦੀ ਮੌਤ
ਕਾਠਮੰਡੂ/ਬਿਊਰੋ ਨਿਊਜ਼
ਨੇਪਾਲ ਦੀ ਰਾਜਧਾਨੀ ਕਾਠਮੰਡੂ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਜਹਾਜ਼ ਵਿਚ 67 ਯਾਤਰੀ ਸਵਾਰ ਸਨ। ਜਹਾਜ਼ ਨੇ ਬੰਗਲਾਦੇਸ਼ ਦੇ ਢਾਕਾ ਤੋਂ ਦੁਪਹਿਰ 2 ਵਜ ਕੇ 20 ਮਿੰਟ ‘ਤੇ ਉਡਾਣ ਭਰੀ ਸੀ। ਇਹ ਜਹਾਜ਼ ਕਾਠਮੰਡੂ ਕੌਮਾਂਤਰੀ ਹਵਾਈ ਅੱਡੇ ‘ਤੇ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਜਹਾਜ਼ ਬੰਗਲਾਦੇਸ਼ ਦੀ ਯੂ. ਐੱਸ-ਬੰਗਲਾ ਏਅਰਲਾਈਨਜ਼ ਦਾ ਸੀ। ਜਾਣਕਾਰੀ ਮੁਤਾਬਕ ਜਹਾਜ਼ ਕਾਠਮੰਡੂ ਦੇ ਤ੍ਰਿਭੁਵਨ ਕੌਮਾਂਤਰੀ ਹਵਾਈ ਅੱਡੇ ਦੇ ਪੂਰਬੀ ਹਿੱਸੇ ਵਿਚ ਜਾ ਡਿੱਗਿਆ, ਜਿਸ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿਚ ਹੁਣ ਤੱਕ 50 ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …