ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲਾਂ ਨੂੰ ਮੁਆਫੀ ਦੇਵੇ ਪਰਿਵਾਰ
ਚੰਡੀਗੜ੍ਹ/ਬਿਊਰੋ ਨਿਊਜ਼
31 ਅਗਸਤ 1995 ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਹੋਈ ਸੀ। ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੇ ਟਵਿੱਟਰ ਜ਼ਰੀਏ ਬੇਅੰਤ ਸਿੰਘ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ ਕਿ ਬੇਅੰਤ ਸਿੰਘ ਦੀ ਹੱਤਿਆ ਕਰਨ ਵਾਲਿਆਂ ਨੂੰ ਮੁਆਫ ਕਰ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਗਾਂਧੀ ਪਰਿਵਾਰ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਮੁਆਫ ਕਰ ਦਿੱਤਾ ਹੈ ਤਾਂ ਹੁਣ ਬੇਅੰਤ ਸਿੰਘ ਦੀ ਹੱਤਿਆ ਵਿਚ ਸ਼ਾਮਲ ਦੋਸ਼ੀਆਂ ਨੂੰ ਵੀ ਮੁਆਫੀ ਦੇ ਦੇਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਆਪਣੀ ਚੜ੍ਹਤ ਬਣਾਉਣ ਲਈ ਖਹਿਰਾ ਨੇ ਇਹ ਮੁੱਦਾ ਉਸ ਸਮੇਂ ਚੁੱਕਿਆ ਜਦੋਂ ਗਾਂਧੀ ਪਰਿਵਾਰ ਵਲੋਂ ਰਾਜੀਵ ਗਾਂਧੀ ਦੇ ਹੱਤਿਆਰਿਆਂ ਨੂੰ ਮੁਆਫੀ ਦਿੱਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ। ਚੇਤੇ ਰਹੇ ਕਿ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਮੈਂ ਅਤੇ ਮੇਰੀ ਭੈਣ ਪ੍ਰਿਅੰਕਾ ਨੇ ਆਪਣੇ ਪਿਤਾ ਦੇ ਹੱਤਿਆਰਾਰਿਆਂ ਨੂੰ ਮੁਆਫ ਕਰ ਦਿੱਤਾ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …