ਲੁਧਿਆਣਾ ‘ਚ ਰੁਜ਼ਗਾਰ ਮੇਲੇ ਦੌਰਾਨ ਸਾਢੇ 9 ਹਜ਼ਾਰ ਨੌਜਵਾਨਾਂ ਨੂੰ ਦਿੱਤੀਆਂ ਪ੍ਰਾਈਵੇਟ ਨੌਕਰੀਆਂ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਇੱਕ ਪਾਸੇ ਜਿੱਥੇ ਬੇਰੁਜ਼ਗਾਰੀ ਵੱਡੀ ਸਮੱਸਿਆ ਬਣੀ ਹੋਈ ਹੈ ਉੱਥੇ ਡਿਗਰੀਆਂ ਲੈ ਕੇ ਨੌਕਰੀਆਂ ਲਈ ਯੋਗਤਾ ਵਾਲੇ ਟੈਸਟ ਪਾਸ ਕਰ ਚੁੱਕੇ ਨੌਜਵਾਨਾਂ ਲਈ ਸੂਬੇ ਵਿਚ ਸਰਕਾਰੀ ਨੌਕਰੀਆਂ ਇੱਕ ਸੁਪਨਾ ਬਣ ਕੇ ਰਹਿ ਗਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਰਕਾਰੀ ਨੌਕਰੀਆਂ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਲੁਧਿਆਣਾ ਵਿਚ ਲੱਗੇ ਰੁਜ਼ਗਾਰ ਮੇਲੇ ਦੌਰਾਨ ਜਿੱਥੇ 9,592 ਵਿਦਿਆਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿਚ ਨੌਕਰੀਆਂ ਦੇ ਕੈਪਟਨ ਅਮਰਿੰਦਰ ਸਿੰਘ ਨੇ ਨਿਯੁਕਤੀ ਪੱਤਰ ਸੌਂਪੇ , ਉੱਥੇ ਉਨਾਂ ਦਾਅਵਾ ਕੀਤਾ ਕਿ ਅਸੀਂ 1 ਸਾਲ ਦੌਰਾਨ ਡੇਢ ਲੱਖ ਤੋਂ ਜ਼ਿਆਦਾ ਨੌਜਵਾਨਾਂ ਨੂੰ ਰੁਜ਼ਗਾਰ ਦੇ ਚੁੱਕੇ ਹਾਂ । ਅਮਰਿੰਦਰ ਸਿੰਘ ਨੇ ਆਖਿਆ ਕਿ ਅਸੀਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਸਰਕਾਰੀ ਨੌਕਰੀ ਨਹੀਂ ਦੇ ਸਕਦੇ ਇਸ ਲਈ ਪ੍ਰਾਈਵੇਟ ਕੰਪਨੀਆਂ ਦੇ ਨਾਲ ਰਾਬਤਾ ਕਾਇਮ ਕਰਕੇ ਰੁਜ਼ਗਾਰ ਪੈਦਾ ਕੀਤੇ ਜਾ ਰਹੇ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …