ਕਿਹਾ, ਪਤਾ ਨਹੀਂ ਆਈਏਐਸ ਅਫਸਰ ਕਿਵੇਂ ਬਣ ਗਏ
ਚੰਡੀਗੜ੍ਹ/ਬਿਊਰੋ ਨਿਊਜ਼
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਆਈਏਐਸ ਅਫ਼ਸਰਾਂ ਦਾ ਹੱਥ ਅੰਗਰੇਜ਼ੀ ਵਿਚ ਬਹੁਤ ਤੰਗ ਹੈ। ਪੰਜਾਬ ਦੇ ਆਈਏਐਸ ਅਫ਼ਸਰਾਂ ਨੂੰ ਅੰਗਰੇਜ਼ੀ ਵਿੱਚ ਚਿੱਠੀ ਤੱਕ ਨਹੀਂ ਲਿਖਣੀ ਆਉਂਦੀ। ਉਨ੍ਹਾਂ ਆਖਿਆ ਕਿ ਪੰਜਾਬ ਦੇ ਇਕ-ਦੋ ਅਫ਼ਸਰਾਂ ਨੂੰ ਛੱਡ ਕੇ ਕਿਸੇ ਨੂੰ ਵੀ ਅੰਗਰੇਜ਼ੀ ਵਿੱਚ ਲਿਖਣਾ ਨਹੀਂ ਆਉਂਦਾ। ਮਨਪ੍ਰੀਤ ਨੇ ਇਹ ਖ਼ੁਲਾਸਾ ਲੰਘੇ ਕੱਲ੍ਹ ਚੰਡੀਗੜ੍ਹ ਵਿਚ ਸੰਪੰਨ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਮੌਕੇ ਖੁੱਲ੍ਹੇਆਮ ਕੀਤਾ। ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜੋ ਚਿੱਠੀਆਂ ਜਾਂ ਮੈਮੋਰੰਡਮ ਭੇਜੇ ਜਾਂਦੇ ਹਨ, ਉਨ੍ਹਾਂ ਨੂੰ ਪੜ੍ਹਨ ਤੋਂ ਬਾਅਦ ਸ਼ਰਮ ਨਾਲ ਮੱਥੇ ‘ਤੇ ਹੱਥ ਮਾਰਨਾ ਪੈਂਦਾ ਹੈ। ਵਿੱਤ ਮੰਤਰੀ ਨੇ ਆਖਿਆ ਕਿ ਉਨ੍ਹਾਂ ਨੂੰ ਸਮਝ ਨਹੀਂ ਆਉਂਦੀ ਕਿ ਇਹ ਅਫ਼ਸਰ ਆਈਏਐਸ ਅਧਿਕਾਰੀ ਕਿਵੇਂ ਬਣ ਗਏ?
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …