12.8 C
Toronto
Thursday, September 24, 2026
spot_img
Homeਭਾਰਤਛੱਤੀਸਗੜ੍ਹ 'ਚ ਨਕਸਲੀਆਂ ਦੇ ਹਮਲੇ 'ਚ ਸੀਆਰਪੀਐਫ ਦੇ 9 ਜਵਾਨ ਸ਼ਹੀਦ

ਛੱਤੀਸਗੜ੍ਹ ‘ਚ ਨਕਸਲੀਆਂ ਦੇ ਹਮਲੇ ‘ਚ ਸੀਆਰਪੀਐਫ ਦੇ 9 ਜਵਾਨ ਸ਼ਹੀਦ

ਛੱਤੀਸਗੜ੍ਹ ‘ਚ ਨਕਸਲੀਆਂ ਦੇ ਹਮਲੇ ‘ਚ ਸੀਆਰਪੀਐਫ ਦੇ 9 ਜਵਾਨ ਸ਼ਹੀਦਨਕਸਲੀ ਜਾਂਦੇ ਸਮੇਂ ਸ਼ਹੀਦ ਜਵਾਨਾਂ ਦੇ ਹਥਿਆਰ ਵੀ ਲੈ ਗਏ
ਨਵੀਂ ਦਿੱਲੀ/ਬਿਊਰੋ ਨਿਊਜ਼
ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਨਕਸਲੀਆਂ ਨੇ ਅੱਜ ਆਈ.ਈ.ਡੀ. ਧਮਾਕਾ ਕਰਕੇ ਸੀਆਰਪੀਐਫ ਜਵਾਨਾਂ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ। ਧਮਾਕਾ ਏਨਾ ਸ਼ਕਤੀਸ਼ਾਲੀ ਸੀ ਕਿ ਸੀਆਰਪੀਐਫ ਦੀ ਗੱਡੀ ਦੇ ਪਰਖਚੇ ਉਡ ਗਏ। ਇਸ ਹਮਲੇ ਵਿਚ ਪੈਟਰੋਲਿੰਗ ਕਰ ਰਹੇ ਸੀਆਰਪੀਐਫ ਦੇ 9 ਜਵਾਨ ਸ਼ਹੀਦ ਹੋ ਗਏ ਅਤੇ ਦੋ ਜ਼ਖ਼ਮੀ ਵੀ ਹੋਏ ਹਨ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਹਮਲੇ ਦੀ ਨਿੰਦਾ ਕੀਤੀ ਹੈ। ਪੁਲਿਸ ਸੂਤਰਾਂ ਮੁਤਾਬਕ ਸੁਕਮਾ ਤੋਂ 60 ਕਿਲੋਮੀਟਰ ਦੂਰ ਇਹ ਘਟਨਾ ਹੋਈ ਹੈ। ਇਸ ਘਟਨਾ ਤੋਂ ਬਾਅਦ ਦੋਵੇਂ ਪਾਸਿਆਂ ਤੋਂ ਗੋਲੀਬਾਰੀ ਵੀ ਹੋਈ। ਬਾਅਦ ਵਿਚ ਨਕਸਲੀ ਜੰਗਲ ਦੀ ਆੜ ਲੈ ਕੇ ਭੱਜਣ ਵਿਚ ਸਫਲ ਹੋ ਗਏ। ਨਕਸਲੀ ਜਾਂਦੇ ਸਮੇਂ ਸ਼ਹੀਦ ਜਵਾਨਾਂ ਦੇ ਹਥਿਆਰ ਵੀ ਲੈ ਕੇ ਦੌੜ ਗਏ।

RELATED ARTICLES
POPULAR POSTS