ਕਾਲਜ ਸਟਾਫ ਅਤੇ ਵਿਦਿਆਰਥੀਆਂ ‘ਚ ਸਹਿਮ ਦਾ ਮਾਹੌਲ
ਸੋਨੀਪਤ/ਬਿਊਰੋ ਨਿਊਜ਼
ਹਰਿਆਣਾ ਦੇ ਜ਼ਿਲ੍ਹੇ ਸੋਨੀਪਤ ਵਿੱਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਪਿਪਲੀ ਦੇ ਦਲਬੀਰ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀ ਨੇ ਆਪਣੇ ਹੀ ਕਾਲਜ ਦੇ ਲੈਕਚਰਾਰ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਹੈ। ਕਾਲਜ ਦੇ ਪ੍ਰਿੰਸੀਪਲ ਰਵੀ ਜੈਪ੍ਰਕਾਸ਼ ਨੇ ਦੱਸਿਆ ਕਿ ਘਟਨਾ ਸਮੇਂ ਲੈਕਚਰਾਰ ਰਾਜੇਸ਼ ਕਲਰਕ ਦੇ ਕਮਰੇ ਵਿੱਚ ਸੀ, ਉਸੇ ਵੇਲੇ ਵਿਦਿਆਰਥੀ ਜਗਮਾਲ ਪਿਸਤੌਲ ਲੈ ਕੇ ਅੰਦਰ ਦਾਖ਼ਲ ਹੋ ਗਿਆ। ਉਸ ਨੇ ਇੱਕ ਤੋਂ ਬਾਅਦ ਇੱਕ ਰਾਜੇਸ਼ ‘ਤੇ ਤਿੰਨ ਗੋਲ਼ੀਆਂ ਦਾਗ਼ੀਆਂ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇ ਕੇ ਵਿਦਿਆਰਥੀ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਨਾਲ ਕਾਲਜ ਵਿੱਚ ਹਫੜਾ-ਦਫੜੀ ਮੱਚ ਗਈ। ਕਾਲਜ ਦਾ ਸਟਾਫ ਤੇ ਵਿਦਿਆਰਥੀ ਘਟਨਾ ਤੋਂ ਬਾਅਦ ਸਹਿਮ ਵਿੱਚ ਹਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …