ਬਰਨਾਲਾ ‘ਚ ਗਿੱਪੀ ਗਰੇਵਾਲ ਨਾਈਟ ਖਿਲਾਫ ਖੜ੍ਹੀਆਂ ਹੋਈਆਂ ਜਥੇਬੰਦੀਆਂ
ਬਰਨਾਲਾ/ਬਿਊਰੋ ਨਿਊਜ਼
ਨਸ਼ਿਆਂ ਤੇ ਹਥਿਆਰਾਂ ਵਾਲੇ ਗੀਤ ਗਾਉਣ ਵਾਲਿਆਂ ਖਿਲਾਫ ਆਵਾਜ਼ ਬੁਲੰਦ ਹੋਣ ਲੱਗੀ ਹੈ। ਬਰਨਾਲਾ ਦੀਆਂ ਕੁਝ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਕੋਲੋਂ ਗਿੱਪੀ ਗਰੇਵਾਲ ਨਾਈਟ ਪ੍ਰੋਗਰਾਮ ਰੱਦ ਕਰਨ ਦੀ ਮੰਗ ਕੀਤੀ ਹੈ। ਜਥੇਬੰਦੀਆਂ ਵਲੋਂ ਦਿੱਤੇ ਮੰਗ ਪੱਤਰ ਵਿਚ ਲਿਖਿਆ ਗਿਆ ਹੈ ਕਿ 16 ਮਾਰਚ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੀ ਗਿੱਪੀ ਗਰੇਵਾਲ ਨਾਈਟ ਕਰਵਾਈ ਜਾ ਰਹੀ ਹੈ। ਕਿਹਾ ਗਿਆ ਕਿ ਇਸ ਗਾਇਕ ਦਾ ਪਿਛੋਕੜ ਅਸ਼ਲੀਲਤਾ, ਮਹਿਲਾ ਵਿਰੋਧੀ, ਭੜਕਾਊ, ਹਥਿਆਰਾਂ ਤੇ ਨਸ਼ਿਆਂ ਦੀ ਨੁਮਾਇਸ਼ ਦਾ ਖੁੱਲ੍ਹੇਆਮ ਪ੍ਰਚਾਰ ਕਰਨ ਵਾਲਾ ਹੈ। ਅਜਿਹੇ ਕਲਾਕਰਾਂ ਦੀ ਬਦੌਲਤ ਅੱਜ ਪੰਜਾਬ ਦੀ ਜਵਾਨੀ ਪਹਿਲਾਂ ਹੀ ਨਸ਼ਿਆਂ ਦੀ ਦਲਦਲ ਵਿਚ ਫਸ ਚੁੱਕੀ ਹੈ। ਇਸ ਕਰਕੇ ਇਸ ਕਲਾਕਾਰ ਦਾ ਪ੍ਰੋਗਰਾਮ ਰੱਦ ਹੋਣਾ ਚਾਹੀਦਾ ਹੈ।
Check Also
ਪੰਜਾਬ ’ਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪਾਉਣ ਦਾ ਕੰਮ ਹੋਇਆ ਮੁਕੰਮਲ
ਅੱਜ ਹੀ ਐਲਾਨੇ ਜਾਣਗੇ ਚੋਣਾਂ ਦੇ ਨਤੀਜੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪੰਜ ਨਗਰ ਨਿਗਮ …